ਪਠਾਨਕੋਟ, 2 ਫਰਵਰੀ (ਪ.ਪ)- ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਜ਼ਿਲ੍ਹਾ ਸੁਵਿਧਾ ਕੇਂਦਰ ਪਠਾਨਕੋਟ ਵਿਖੇ ਪੈਨਸ਼ਨਾਂ ਨਾਲ ਸਬੰਧਤ ਸੇਵਾਵਾਂ ਜਿਹਨਾਂ ਵਿੱਚ ਬੁੱਢਾਪਾ ਪੈਨਸ਼ਨ, ਅੰਗਹੀਣ ਪੈਨਸ਼ਨ, ਵਿਧਵਾ ਪੈਨਸ਼ਨ ਆਦਿ ਦਿੱਤੀਆਂ ਜਾਂਦੀਆਂ ਹਨ, ਆਮ ਪਬਲਿਕ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਬਲਾਕ ਪੱਧਰੀ ਦਿਨ ਨਿਰਧਾਰਤ ਕੀਤੇ ਗਏ ਹਨ ਤਾਂ ਜੋ ਆਮ ਪਬਲਿਕ ਇਨ੍ਹਾਂ ਸੇਵਾਵਾਂ ਤਹਿਤ ਖਜਲ ਖੁਆਰੀ ਤੋਂ ਬਚਿਆ ਜਾ ਸਕੇ ਅਤੇ ਦੂਰ ਦੁਰਾਡੇ ਦੇ ਇਲਾਕਿਆਂ ਤੋਂ ਆਈ ਪਬਲਿਕ ਦਾ ਕੰਮ ਸਮੇਂ ਸਿਰ ਹੋ ਸਕੇ। ਉਨ੍ਹਾਂ ਦੱਸਿਆ ਕਿ ਪਠਾਨਕੋਟ ਅਤੇ ਸੁਜਾਨਪੁਰ ਬਲਾਕ ਲਈ ਦਿਨ ਸੋਮਵਾਰ ਅਤੇ ਸ਼ੁੱਕਰਵਾਰ, ਨਰੋਟ ਜੈਮਲ ਸਿੰਘ ਬਲਾਕ ਲਈ ਦਿਨ ਮੰਗਲਵਾਰ, ਘੋਰਟਾ ਅਤੇ ਧਾਰਕਲਾਂ ਬਲਾਕ ਲਈ ਬੁੱਧਵਾਰ ਅਤੇ ਬਮਿਆਲ ਬਲਾਕ ਲਈ ਵੀਰਵਾਰ ਦਾ ਦਿਨ ਨਿਰਧਾਰਤ ਕੀਤਾ ਗਿਆ ਹੈ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media