
ਪੱਟੀ, 2 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਪੰਜਾਬ ਅਤੇ ਬੀਬਾ ਪ੍ਰਨੀਤ ਕੌਰ ਕੈਰੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੀ ਮੀਟਿੰਗ ਬਲਦੇਵ ਸਿੰਘ ਕੈਰੋਂ ‘ਤੇ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਗੁਲਜ਼ਾਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਬੰਗਲਾ ਰਾਏ ਵਿਖੇ ਹੋਈ। ਇਸ ਮੌਕੇ ਸਰਕਲ ਪ੍ਰਧਾਨ ਦਰਸ਼ਨ ਸਿੰਘ ਅਤੇ ਚਰਨਜੀਤ ਸਿੰਘ ਆਸਲ ਦੀ ਪ੍ਰੇਰਣਾ ਸਦਕਾ ਪਿੰਡ ਬੰਗਲਾ ਰਾਏ ਦੀ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ। ਜਿਸ ਵਿੱਚ ਸਰਬਸੰਮਤੀ ਨਾਲ ਬਲਵਿੰਦਰ ਸਿੰਘ ਨੂੰ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਬੋਲਦਿਆਂ ਬਲਵਿੰਦਰ ਸਿੰਘ ਨੇ ਕਿਹਾ ਕਿ ਕਮੇਟੀ ਵੱਲੋਂ ਮੈਂਨੂੰ ਜੋ ਜਿੰਮੇਵਾਰੀ ਸੌਂਪੀ ਗਈ ਉਸਨੂੰ ਮੈਂ ਪੂਰੀ ਤਨਦੇਹੀ ‘ਤੇ ਇਮਾਨਦਾਰੀ ਨਾਲ ਨਿਭਾਵਾਂਗਾ। ਮੀਟਿੰਗ ਨੂੰ ਸੰਬੋਧਿਤ ਕਰਦਿਆਂ ਹਰਜਿੰਦਰ ਸਿੰਘ ਠੱਕਰਪੁਰਾ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਨ ਸਨਮਾਨ ਜਰੂਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ 2017 ਵਿੱਚ ਮੰਤਰੀ ਕੈਰੋਂ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਪੱਟੀ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦਾ ਵਿਸਥਾਰ ਕਰਕੇ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਰਪੰਚ ਚਰਨ ਸਿੰਘ ਕੈਰੋਂ, ਸਰਪੰਚ ਬਖਸ਼ੀਸ਼ ਸਿੰਘ ਡਿਆਲ, ਬੀਬੀ ਨਿਰਮਲ ਕੌਰ, ਡਾ: ਗੁਰਦੇਵ ਸਿੰਘ, ਰੇਸ਼ਮ ਸਿੰਘ, ਰਣਧੀਰ ਸਿੰਘ, ਬਿਕਰਮਜੀਤ ਸਿੰਘ, ਪ੍ਰੇਮ ਪਾਲ ਸਿੰਘ ਅਤੇ ਸੁਰਜੀਤ ਸਿੰਘ ਆਦਿ ਹਾਜ਼ਿਰ ਸਨ।
Punjab Post Daily Online Newspaper & Print Media