
ਮੱਤੇਵਾਲ, 2 ਫਰਵਰੀ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਦੇਸ਼ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਮਿਹਨਤ ਕਰਨ ਅਤੇ ਪੜ੍ਹਾਈ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਮਿਆਰੀ ਤੇ ਉੱਸਾਰੂ ਸੋਚ ਵਾਲੇ ਇਨਸਾਨ ਹੀ ਸਮਾਜ ਨੂੰ ਚੰਗੀ ਸੇਧ ਦੇ ਸਕਦੇ ਹਨ ਜਿਸ ਲਈ ਸਾਨੂੰ ਵੱਧ ਤੋਂ ਵੱਧ ਵਿੱਦਿਆ ਹਾਸਿਲ ਕਰਦਿਆਂ ਆਪਣੇ ਗਿਆਨ ਵਿੱਚ ਵਾਧਾ ਕਰਨਾ ਚਾਹੀਦਾ ਹੈ।
ਸ: ਮਜੀਠੀਆ ਅੱਜ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਮੱਤੇਵਾਲ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ‘ਮਾਈ ਭਾਗੋ ਸਕੀਮ’ ਤਹਿਤ 90 ਦੇ ਕਰੀਬ ਸਾਈਕਲ ਤਕਸੀਮ ਕਰਨ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ ੫ ਲੱਖ ਦੀ ਗ੍ਰਾਂਟ ਦੇਣ ਆਏ ਸਨ । ਸਕੂਲ ਵਿੱਚ ਪਹੁੰਚਣ ਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਬੈਂਡ ਨਾਲ ਸ: ਮਜੀਠੀਆ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ।ਇਸ ਮੌਕੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਸ.ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਲਈ ਮਾਈ ਭਾਗੋ ਸਕੀਮ ਤਹਿਤ ਸਕੂਲਾਂ ਵਿੱਚ ਸਾਈਕਲ ਵੰਡਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ ਜਿਸ ਦੇ ਬਹੁਤ ਹੀ ਸਾਰਥਿਕ ਨਤੀਜੇ ਵੇਖਣ ਨੂੰ ਮਿਲੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਆਰੀ ਸਿੱਖਿਆਂ ਦੇ ਨਾਲ-ਨਾਲ ਨੌਜਵਾਨਾ ਨੂੰ ਰੋਜ਼ਗਾਰ ਦੇਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਜਿੱਥੇ ਸਰਕਾਰੀ ਨੌਕਰੀਆਂ ਦੀ ਭਰਤੀ ‘ਤੇ ਮੁਕੰਮਲ ਪਾਬੰਦੀ ਉੱਥੇ ਅਕਾਲੀ ਭਾਜਪਾ ਸਰਕਾਰ ਨੇ ਪਹਿਲਾਂ 1 ਲੱਖ 25 ਹਜ਼ਾਰ ਨੌਕਰੀਆਂ ‘ਤੇ ਭਰਤੀ ਕੀਤੀ ਤੇ ਹੁਣ ਦੁਬਾਰਾ ਇੱਕ ਲੱਖ 14 ਹਜ਼ਾਰ ਨੌਕਰੀਆਂ ਦੇਣ ਜਾ ਰਹੀ ਹੈ। ਇਸੇ ਦੌਰਾਨ ਸ: ਮਜੀਠੀਆ ਨੇ ਦੱਸਿਆ ਕਿ ਪਿੰਡ ਦੇ ਡੇਰਿਆਂ ਨੂੰ ਜਾਂਦੇ ਰਸਤੇ ਪੱਕੇ ਕਰਨ ਲਈ ੧੪ ਲੱਖ ੬੫ ਹਜ਼ਾਰ ਰੁਪੈ ਖਰਚੇ ਜਾ ਰਹੇ ਹਨ ਅਤੇ ਬਾਕੀ ਰਹਿੰਦੇ ਰਸਤਿਆਂ ਲੂੰ ਪੱਕਿਆਂ ਕਰਨ ਲਈ ੪੩ ਲਖ ਰੁਪਏ ਹੋਰ ਜਲਦੀ ਖਰਚੇ ਜਾਣਗੇ। ਇਸ ਮੌਕੇ ਪਿੰਡ ਦੇ ਆਗੂ ਪ੍ਰੋ. ਪਰਮਬੀਰ ਸਿੰਘ ਵੱਲੋਂ ਸ:ਮਜੀਠੀਆ ਨੂੰ ਸਕੂਲ ਵਿੱਚ ਸਟਾਫ਼ ਦੀ ਘਾਟ , ਸਕੂਲ ਦੀਆਂ ਲੋੜਾਂ ਅਤੇ ਪਿੰਡ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਜਿਸ ਦਾ ਉਨ੍ਹਾਂ ਵੱਲੋਂ ਫੌਰੀ ਤੌਰ ਤੇ ਹੱਲ ਕਰਨ ਦਾ ਭਰੋਸਾ ਦਵਾਇਆ। ਅਖੀਰ ਪ੍ਰੋ: ਮੱਤੇਵਾਲ ਤੇ ਸਮੂਹ ਸਕੂਲ ਸਟਾਫ਼ ਵੱਲੋਂ ਸ:ਮਜੀਠੀਆ ਨੂੰ ਸਨਮਾਨਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ, ਜਥੇਦਾਰ ਤਰਲੋਚਨ ਸਿੰਘ, ਪ੍ਰਿੰਸੀਪਲ ਪਰਮਿੰਦਰ ਕੌਰ, ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਪ੍ਰੋ: ਸਰਚਾਂਦ ਸਿੰਘ, ਸੁਖਵਿੰਦਰ ਸਿੰਘ ਗੋਲਡੀ, ਗੁਰਜਿੰਦਰ ਟਪਈਆਂ, ਬਲਵਿੰਦਰ ਸਿੰਘ ਬਲੋਵਾਲੀ, ਪ੍ਰੋ: ਪਰਮਬੀਰ ਸਿੰਘ ਮੱਤੇਵਾਲ, ਡਾ: ਤਰਸੇਮ ਸਿੰਘ ਸਿਆਲਕਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੇਜਰ ਸਿੰਘ ਕਲੇਰ, ਸਰਪੰਚ ਨਵਜੀਤ ਸਿੰਘ ਤਨੇਲ, ਬਲਵਿੰਦਰ ਸਿਆਲਕਾ, ਬੀਬੀ ਧਰਮ ਕੌਰ ਮਹਿਮੂਦਪੁਰਾ, ਸਰਪੰਚ ਦਿਲਬਾਗ ਸਿੰਘ ਕਲੇਰ, ਅਮਰਪਾਲ ਸਿੰਘ ਪਾਲੀ, ਰਣਬੀਰ ਰਾਣਾ ਸੈਦਪੁਰ, ਪ੍ਰੋਮ ਸਿੰਘ ਬਾਠ, ਸਿਕੰਦਰ ਸਿੰਘ ਖਿਦੋਵਾਲੀ, ਸਰਪੰਚ ਮੇਜਰ ਸਿੰਘ ਚੰਨਣਕੇ, ਦਾਰਾ ਸਿੰਘ ਭੋਲੋਵਾਲ, ਡਾ:ਕੁਲਦੀਪ ਸਿੰਘ ਮੱਤੇਵਾਲ, ਐਡਵੋਕੇਟ ਇੰਦਰਪਾਲ ਸਿੰਘ ਮੱਤੇਵਾਲ, ਪ੍ਰਮਿੰਦਰ ਸਿੰਘ ਪਾਰੋਵਾਲ, ਅਜਿੰਦਰ ਸਿੰਘ ਆੜ੍ਹਤੀ, ਤਰਸੇਮ ਸਿੰਘ, ਅਸ਼ਵਨੀ ਕੁਮਾਰ, ਰਜਿੰਦਰ ਕੁਮਾਰ ਬਿੱਟੂ, ਸੁਲੱਖਣ ਸਿੰਘ, ਸੋਹਣ ਸਿੰਘ, ਅਮਰੀਕ ਸਿੰਘ, ਮੰਗਤਾ ਸਿੰਘ, ਮੇਹਰ ਸਿੰਘ ਪ੍ਰਧਾਨ, ਬਲਬੀਰ ਸਿੰਘ ਸਕੱਤਰ, ਦਲਜੀਤ ਸਿੰਘ ਮੱਤੇਵਾਲ, ਸਮੇਤ ਐਸ.ਐਮ.ਸੀ. ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਹਾਜ਼ਰ ਸਨ।
Punjab Post Daily Online Newspaper & Print Media