ਅੰਮ੍ਰਿਤਸਰ, 3 ਫਰਵਰੀ (ਗੁਰਪ੍ਰੀਤ ਸਿੰਘ) – ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਨਾਲ ਸਿੱਖ ਵਿਦਵਾਨਾਂ ਤੇ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕੱਤਰਤਾ ਹੋਈ।ਇਸ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਸਿੱਖ ਰਹਿਤ ਮਰਿਯਾਦਾ ਤੇ ਪੰਥਕ ਪ੍ਰੰਪਰਾ ਦੀ ਉਲੰਘਣਾ ਕਰਦਿਆਂ ਅੰਮ੍ਰਿਤ ਸੰਚਾਰ ਕਰਨ ਦੀਆਂ ਮੀਡੀਆ ਵਿਚ ਆਈਆਂ ਰੀਪੋਰਟਾਂ ਨੂੰ ਪੰਥ ਦੋਖੀ, ਸ਼ਰਾਰਤੀ ਅਨਸਰਾਂ ਦਾ ਕਾਰਾ ਗਰਦਾਨਦਿਆਂ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਨੂੰ ਪੰਥ ਵਿਚ ਦੁਬਿਧਾ ਤੇ ਫੁੱਟ ਪਾਉਣ ਵਾਲੇ ਅਜਿਹੇ ਪੰਥ ਦੋਖੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।ਸਰਬ-ਸੰਮਤੀ ਨਾਲ ਲੰਬੇ ਵਿਚਾਰ-ਵਟਾਂਦਰੇ ਉਪਰੰਤ ਤਿਆਰ ਕੀਤੀ ਗਈ ਸਿੱਖ ਰਹਿਤ ਮਰਿਯਾਦਾ ਉਤੇ ਕਿੰਤੁੂ ਪ੍ਰੰਤੂ ਕਰਨ ਵਾਲੇ ਅਨਸਰਾਂ ਤੋਂ ਸੁਚੇਤ ਰਹਿਣ ਅਤੇ ਸਿੱਖ ਰਹਿਤ ਮਰਿਯਾਦਾ ‘ਤੇ ਮੁਕੰਮਲ ਪਹਿਰਾ ਦੇਣ ਦੀ ਬੇਨਤੀ ਕੀਤੀ ਗਈ।ਇਕੱਤਰਤਾ ਵਿੱਚ ਭਾਈ ਵਰਿਆਮ ਸਿੰਘ, ਭਾਈ ਅਮਰਜੀਤ ਸਿੰਘ ਪ੍ਰਿੰਸੀਪਲ, ਭਾਈ ਪ੍ਰਤਾਪ ਸਿੰਘ ਸਟੱਡੀ ਸਰਕਲ, ਬਾਬਾ ਸੁਰਜੀਤ ਸਿੰਘ ਪਟਿਆਲਾ, ਬਾਬਾ ਹਰਨਾਮ ਸਿੰਘ ਧੁੰਮਾ, ਬਾਬਾ ਬਲਬੀਰ ਸਿੰਘ ਬੁੱਢਾ ਦਲ, ਭਾਈ ਹਰਸਿਮਰਨ ਸਿੰਘ ਅਨੰਦਪੁਰ ਸਾਹਿਬ, ਚੀਫ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਬਲਦੇਵ ਸਿੰਘ ਮੁਖੀ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਆਦਿ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media