ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸਕੂਲੀ ਬੱਚਿਆਂ ਵੱਲੋਂ ਰਸ-ਭਿੰਨਾ ਕੀਰਤਨ ਕੀਤਾ ਗਿਆ, ਉਪਰੰਤ ਬੱਚਿਆਂ ਦੀ ਸਲਾਨਾ ਇਮਤਿਹਾਨਾਂ ਵਿੱਚ ਵਧੀਆ ਕਾਰਗੁਜ਼ਾਰੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ, ਜਿਸ ਵਿੱਚ ਅੱਠਵੀਂ, ਨੌਵੀਂ, ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਸ਼ੈਸ਼ਨ 2014-2015 ਦੋਰਾਨ ਦਸਵੀਂ ਜਮਾਤ ‘ਚ ਪਹਿਲੇ ਦਰਜੇ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ।ਸਥਾਨਕ ਪ੍ਰਧਾਨ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਰਣਜੀਤ ਐਵੇਨਿਊ ਦੇ ਮੈਂਬਰ ਨਿਰਮਲ ਸਿੰਘ ਅਤੇ ਮੈਂਬਰ ਮੈਡਮ ਅਮਰਪਾਲੀ ਕੌਰ ਨੇ ਬੱਚਿਆਂ ਨੂੰ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਦਾ ਅਸ਼ੀਰਵਾਦ ਦਿੱਤਾ।ਹੈੱਡ ਮਿਸਟਰੈੱਸ ਮੈਡਮ ਪ੍ਰਭਜੋਤ ਕੌਰ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਪ੍ਰਿੰਸੀਪਲ ਮੈਡਮ ਰਿਪੁਦਮਨ ਕੌਰ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਦਿਲ ਲਗਾ ਕੇ ਪੜਣ ਦਾ ਅਸ਼ੀਰਵਾਦ ਦਿੱਤਾ।ਇਸ ਸਮੇਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਲਏ ਗਏ ‘ਗਿਆਨ ਮੰਥਨ’ ਟੈਸਟ ਵਿੱਚ ਪਹਿਲਾ ਸਥਾਨ ਹਾਸਲ ਕਰਕੇ 50,000 ਰੁਪਏ ਦਾ ਇਨਾਮ ਪ੍ਰਾਪਤ ਕਰਨ ਵਾਲੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਰਣਜੀਤ ਐਵੇਨਿਊ ਦੇ ਰਾਜਯੋਗੇਸ਼ਵਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media