ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ ਸੱਗੂ)- ਚੀਫ਼ ਖਾਲਸਾ ਦੀਵਾਨ ਵੱਲੋਂ ਸਥਾਪਤ ਕੀਤੇ ਗਏ ਭਾਈ ਵੀਰ ਸਿੰਘ ਖੋਜ ਕੇਂਦਰ ਵੱਲੋਂ ‘ਭਾਈ ਵੀਰ ਸਿੰਘ ਸਾਹਿਤ : ਵਰਤਮਾਨ ਪਰਿਪੇਖ’ ਵਿਸ਼ੇ ‘ਤੇ ਇਕ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ 11-12 ਫਰਵਰੀ ਨੂੰ ਸਵੇਰੇ 10.30 ਵਜੇ ਅਯੋਜਿਤ ਕੀਤਾ ਜਾ ਰਿਹਾ ਹੈ। ਇਸ ਸੈਮੀਨਾਰ ਦੀ ਪ੍ਰਧਾਨਗੀ ਡਾ. ਜਸਪਾਲ ਸਿੰਘ, ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਕਰਨਗੇ। ਮੁੱਖ ਮਹਿਮਾਨ ਸ. ਤਰਲੋਚਨ ਸਿੰਘ, ਸਾਬਕਾ ਐਮ.ਪੀ. ਹੋਣਗੇ। ਸੈਮੀਨਾਰ ਵਿਚ ਕੁੰਜੀਵਤ ਭਾਸ਼ਨ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋਫ਼ੈਸਰ, ਪੰਜਾਬੀ ਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇਣਗੇ। ਇਸ ਸੈਮੀਨਾਰ ਵਿਚ ਉੱਤਰੀ ਭਾਰਤ ਦੀਆਂ ਯੂਨੀਵਰਸਿਟੀਆਂ ਦੇ ਵਿਦਵਾਨ ਵਿਸ਼ੇਸ਼ ਤੌਰ ਤੇ ਦਿੱਲੀ ਯੂਨੀਵਰਸਿਟੀ, ਦਿੱਲੀ, ਕੁਰੂਕਸ਼ੇਤਰ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਸੈਂਟਰਲ ਯੂਨੀਵਰਸਿਟੀ, ਬਠਿੰਡਾ, ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਅਤੇ ਇਨ੍ਹਾਂ ਕਾਲਜਾਂ ਦੇ ਵਿਦਵਾਨ ਹਿੱਸਾ ਲੈ ਰਹੇ ਹਨ। ਇਸ ਸੈਮੀਨਾਰ ਵਿਚ 45 ਪੇਪਰ ਪੜ੍ਹੇ ਜਾਣ ਦੀ ਸੰਭਾਵਨਾ ਹੈ। ਇਸ ਸੈਮੀਨਾਰ ਦਾ ਮੂਲ ਮਨੋਰਥ ਭਾਈ ਵੀਰ ਸਿੰਘ ਸਾਹਿਤ ਦੀ ਵਰਤਮਾਨ ਦੇ ਪ੍ਰਸੰਗ ਵਿਚ ਉੱਚਿਤਤਾ ਤੇ ਪ੍ਰਸੰਗਿਕਤਾ ਦੀ ਪਛਾਣ ਕਰਨਾ ਹੈ ਕਿਉਂਕਿ ਭਾਈ ਵੀਰ ਸਿੰਘ ਨੇ ਆਧੁਨਿਕ ਸਾਹਿਤ ਦਾ ਹੀ ਆਰੰਭ ਨਹੀਂ ਕੀਤਾ ਸਗੋਂ ਸਮਕਾਲੀ ਤੇ ਤਤਕਾਲੀ ਸਮੱਸਿਆਵਾਂ ਰਾਹੀਂ ਮਾਨਵੀ ਚਿੰਤਨ ਤੇ ਜੀਵਨ ਦ੍ਰਿਸ਼ਟੀ ਨੂੰ ਪ੍ਰਭਾਵਿਤ ਕਰਨ ਦੀ ਭਰਪੂਰ ਸਮਰੱਥਾ ਦਾ ਪ੍ਰਗਟਾਵਾ ਕੀਤਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media