Saturday, October 10, 2026

’ਕੈਂਸਰ ਇਕ ਭਿਆਨਕ ਸਮੱਸਿਆ’ ਵਿਸ਼ੇ ‘ਤੇ ਭਾਸ਼ਨ ਪ੍ਰਤੀਯੋਗਿਤਾ ਕਰਵਾਈ

PPN0402201604

ਬਠਿੰਡਾ, 4 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਿਸ਼ਵ ਭਰ ਵਿਚ ਕੈਂਸਰ ਦੇ ਪ੍ਰਭਾਵਤ ਖਤਰੇ ਤੋਂ ਵਿਦਿਆਰਥੀਆਂ ਨੂੰ ਸੁਚੇਤ ਕਰਨ ਲਈ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ‘ਕੈਂਸਰ ਇਕ ਭਿਆਨਕ ਸਮੱਸਿਆ’ ਵਿਸ਼ੇ ‘ਤੇ ਭਾਸ਼ਨ ਪ੍ਰਤੀਯੋਗਿਤਾ ਕਰਵਾਈ ਗਈ।ਜਿਸ ਵਿੱਚ ਵਿਦਿਆਰਥੀਆਂ ਨੇ ਗਹਿਰਾਈ ਨਾਲ ਵਿਚਾਰ ਪੇਸ਼ ਕੀਤੇ ਅਤੇ ਕਿਹਾ ਕਿ ਵਧ ਰਹੇ ਪ੍ਰਦੂਸ਼ਨ, ਫਸਲਾਂ ਤੇ ਅੰਧਾ ਧੁੰਧ ਛਿੜਕਾਅ ਇਸ ਸਮੱਸਿਆ ਦਾ ਮੁੱਖ ਕਾਰਨ ਹੈ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ ਐਲ ਅਰੋੜਾ ਅਤੇ ਪ੍ਰਿੰਸੀਪਲ ਅੰਜੂ ਡੋਗਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਂਸਰ ਦੀ ਰੋਕਥਾਮ ਲਈ ਸਰਕਾਰ ਨੂੰ ਹੋਰ ਕੋਸ਼ਿਸਾਂ ਕਰਨੀਆਂ ਚਾਹੀਦੀਆਂ ਨੇ ਅਤੇ ਹਰ ਨਾਗਰਿਕ ਨੂੰ ਵੀ ਆਪਣੇ ਆਪਣੇ ਖੇਤਰ ਨੂੰ ਪ੍ਰਦੂਸ਼ਨ ਮੁਕਤ ਵਾਤਾਵਰਨ ਬਣਾਉਣ ਵਿਚ ਸਹਿਯੋਗ ਦੇਣਾ ਚਾਹੀਦਾ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply