Friday, October 9, 2026

ਜਸਵੰਤ ਹਾਂਸ ਨਾਲ ਰੂਬਰੂ 6 ਫਰਵਰੀ ਨੂੰ

Jaswant Haans

ਅੰਮ੍ਰਿਤਸਰ, 4 ਫਰਵਰੀ (ਜਗਦੀਪ ਸਿੰਘ ਸੱਗੂ)- ਸਾਹਿਤ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਸਾਂਝੇ ਤੌਰ ਤੇ ਪੰਜਾਬੀ ਜੁਬਾਨ ਦੇ ਨਾਮਵਰ ਗਜ਼ਲਗੋ ਸ੍ਰੀ ਜਸਵੰਤ ਹਾਂਸ ਨਾਲ ਰੂਬਰੂ ਕਰਵਾਇਆ ਜਾ ਰਿਹਾ ਹੈ।ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ ਦਰਦ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ 6 ਫਰਵਰੀ ਸ਼ਨੀਵਾਰ ਦੁਪਹਿਰ 1:00 ਵਜੇ ਹੋਣ ਵਾਲੇ ਇਸ ਸਾਹਿਤਕ ਸਮਾਗਮ ਵਿੱਚ ਗਜ਼ਲਗੋ ਜਸਵੰਤ ਹਾਂਸ ਆਪਣੀ ਸ਼ਾਇਰੀ ਅਤੇ ਸਾਹਿਤਕ ਸਫਰ ਨਾਲ ਹਾਜ਼ਰੀਨ ਦੇ ਰੂਬਰੂ ਹੋਣਗੇ। ਨਾਮਵਰ ਲੇਖਕ ਅਤੇ ਜਥੇਬੰਦਕ ਆਗੂ ਸ੍ਰੀ ਮੱਖਣ ਕੋਹਾੜ ਇਸ ਸਮੇਂ ਵਿਸ਼ੇਸ਼ ਮਹਿਮਾਨ ਹੋਣਗੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply