Tuesday, August 11, 2026

ਪਾਵਰਕਾਮ ਜਥੇਬੰਦੀਆਂ ਵਲੋਂ ਜੰਡਿਆਲਾ ਗੁਰੁ ਵਿੱਚ ਰੋਸ ਧਰਨਾ

PPN0402201612

ਜੰਡਿਆਲਾ ਗੁਰੁ, 4 ਫਰਵਰੀ (ਹਰਿੰਦਰ ਪਾਲ ਸਿੰਘ) – ਬਿਜਲੀ ਘਰ ਜੰਡਿਆਲਾ ਗੁਰੁ ਵਿਖੇ ਅੱਜ ਆਪਣੀਆਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਪਾਵਰਕਾਮ ਕਰਮਚਾਰੀਆ ਵਲੋਂ ਧਰਨਾਂ ਲਗਾਇਆ ਗਿਆ ।ਧਰਨੇ ਨੂੰ ਸੰਬੋਧਨ ਕਰਦਿਆਂ ਬਲਜੀਤ ਸਿੰਘ ਭੁਲਰ ਪ੍ਰਧਾਨ ਐਮ.ਐਸ.ਯੂ ਬਾਡਰ ਜੋਨ ਅੰਮ੍ਰਿਤਸਰ ਨੇ ਕਿਹਾ ਕੇ ਬੋਰਡ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀਆਂ ਘਟੀਆਂ ਨੀਤੀਆਂ ਤਹਿਤ ਅਜੇ ਤੱਕ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲੀਆਂ। ਉਨ੍ਹਾਂ ਕਿਹਾ ਕਿ ਮੈਨੇਜਮੈਂਟ ਵਲੋਂ ਮੁਲਾਜ਼ਮਾਂ ਨੂੰ ਪਹਿਲਾਂ ਹੀ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਮ੍ਹਣਾ ਕਰਨਾ ਪੈ ਰਿਹਾ ਹੈ ਜਿਵੇਂ ਕਿ ਬੋਰਡ ਵਿੱਚ ਠੇਕੇਦਾਰੀ ਦਾ ਵਾਧਾ ਕਰਨਾ, ਠੇਕੇ ‘ਤੇ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਰੈਗੁਲਰ ਨਾ ਕਰਨਾ, ਨਵੀਂ ਭਰਤੀ ਨਾ ਕਰਨਾਂ ਤੇ ਤਨਖਾਹਾਂ ਨਾ ਮਿਲਣ ਕਾਰਨ ਕਰਮਚਾਰੀਆਂ ਦੀ ਆਰਥਿਕ ਹਾਲਤ ਖਰਾਬ ਹੋ ਰਹੀ ਹੈ। ਬਲਜੀਤ ਸਿੰਘ ਭੁਲਰ ਨੇ ਅੱਗੇ ਸੰਬੋਧਨ ਕਰਦਿਆਂ ਕਿਹਾ ਕੇ ਜੇ ਜਲਦੀ ਤੋਂ ਜਲਦੀ ਤਨਖਾਹਾਂ ਜਾਰੀ ਨਾ ਹੋਈਆਂ ਤਾਂ ਮੁਲਾਜ਼ਮਾਂ ਨੂੰ ਤਿੱਖਾ ਸੰਘਰਸ਼ ਕਰਨ ਲਈ ਮੱਜਬੂਰ ਹੋਣਾ ਪਵੇਗਾ। ਇਸ ਦੌਰਾਨ ਕਰਮਚਾਰੀਆਂ ਵਲੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਿੱਚ ਮੈਨੇਜਮੈਂਟ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਬਲਜੀਤ ਸਿੰਘ ਭੁਲਰ, ਅਮਨਪ੍ਰੀਤ ਸਿੰਘ,ਭੁਪਿੰਦਰ ਸਿੰਘ,ਦਲਬੀਰ ਸਿੰਘ ਅਤੇ ਅਮਨਜੀਤ ਸਿੰਘ ਅਤੇ ਭਾਰੀ ਗਿਣਤੀ ਵਿੱਚ ਪਾਵਰਕਾਮ ਕਰਮਚਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply