Saturday, April 18, 2026

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਖੇਡ ਮੁਕਾਬਲੇ ਆਯੋਜਿਤ

PPN0502201607

ਬਠਿੰਡਾ, 5 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਚੰਗੇਰੀ ਸਿਹਤ ਨੂੰ ਮੁੱਖ ਰੱਖਦਿਆਂ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਕੰਪਿਊਟਰ ਐਪਲੀਕੇਸ਼ਨਜ਼ ਕਾਲਜ ਵੱਲੋਂ ਖੇਡ ਮੁਕਾਬਲੇ ਆਯੋਜਿਤ ਮੌਕੇ ਰੱਸਾਕਸ਼ੀ, ਤੀਹਰੀ ਦੌੜ, 100 ਮੀਟਰ ਦੌੜ ਆਦਿ ਕਰਵਾਈਆਂ ਗਈਆਂ, ਜਿਸ ਵਿਚ ਵੱਖ-ਵੱਖ ਪੱਧਰ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਕਾਲਜ ਦੇ ਡੀਨ ਡਾ. ਵਿਜੇ ਲਕਸ਼ਮੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਸਾਂਝੀ ਕਰਦਿਆਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਕਾਲਜ ਦੇ ਖੇਡ ਕੋਆਰਡੀਨੇਟਰ ਪ੍ਰੋ. ਸੁਖਪ੍ਰੀਤ ਸਿੰਘ ਨੇ ਕਿਹਾ ਕਿ ਇਹ ਮੁਕਾਬਲੇ ਆਉਣ ਵਾਲੀ ਐਥਲੈਟਿਕ ਮੀਟ ਵਿਚ ਇਨ੍ਹਾਂ ਵਿਦਿਆਰਥੀਆਂ ਲਈ ਸਹਾਇਕ ਸਿੱਧ ਹੋਣਗੇ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਨੇ ਡਾ. ਵਿਜੇ ਲਕਸ਼ਮੀ ਅਤੇ ਸਮੂਹ ਸਟਾਫ ਦੀ ਇਸ ਖੇਡ ਉੱਦਮ ਪ੍ਰਤੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਸਿਹਤ ਦੇ ਧਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਰਵਪੱਖੀ ਸਖਸ਼ੀਅਤ ਦਾ ਵੀ ਵਿਕਾਸ ਕਰਦੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ. ਹਰਪਾਲ ਸਿੰਘ, ਮੈਡਮ ਸਾਕਸ਼ੀ, ਮੈਡਮ ਮਨਦੀਪ ਕੌਰ, ਮੈਡਮ ਸ਼ਿਵਾਨੀ ਆਦਿ ਹਾਜ਼ਰੀਨ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply