Saturday, April 18, 2026

ਡੀ.ਏ.ਵੀ ਪਬਲਿਕ ਸਕੂਲ ਮੈਥੇਮੇਨੀਆਂ ਵਿੱਚ ਦੂਜੇ ਦਰਜੇ ‘ਤੇ

PPN0502201609

ਅੰਮ੍ਰਿਤਸਰ, 5 ਫਰਵਰੀ (ਜਗਦੀਪ ਸਿੰਘ ਸੱਗੂ)- ਐਮ.ਕੇ.ਡੀ.ਏ.ਵੀ ਪਬਲਿਕ ਸਕੂਲ ਅਟਾਰੀ ਵਿਖੇ ਇੱਕ ਂਮੈਂਟਲ ਮੈਥ ਕੁਇਜ਼ਂ ਮੁਕਾਬਲਾ ਂਮੈਥੇਮੇਨੀਆ -2016 ਅਯੌਜਿਤ ਕੀਤਾ ਗਿਆ।ਅੰਮ੍ਰਿਤਸਰ ਦੇ ਆਸ-ਪਾਸ ਦੇ ਇਲਾਕਿਆਂ ਦੀਆਂ 25 ਟੀਮਾਂ ਨੇ ਇਸ ਵਿੱਚ ਹਿੱਸਾ ਲਿਆ ਜੋ ਕਿ ਂਸਹੋਦਿਆ ਸਕੂਲ ਕੰਪਲੈਕਸਂ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ ਸੀ।ਮੁਕਾਬਲੇ ਦੀ ਉਚ ਭਾਵਨਾ ਅਤੇ ਪ੍ਰਤਿੱਭਾ ਦਿਖਾਉਂਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਦੂਜਾ ਦਰਜਾ ਪ੍ਰਾਪਤ ਕੀਤਾ।ਇਸ ਟੀਮ ਦੇ ਵਿਦਿਆਰਥੀ ਅਥਰਵ ਤ੍ਰਿਪਾਠੀ (ਜਮਾਤ ਦੱਸਵੀਂ), ਸ਼ਾਇਨਾ ਗੁਪਤਾ (ਜਮਾਤ ਨੌਵੀਂ) ਤੇ ਹਿਮਾਂਸ਼ੂ ਗੋਇਨਕਾ (ਜਮਾਤ ਅੱਠਵੀਂ) ਸਨ।
ਇਸ ਮੌਕੇ ਤੇ ਡਾ. ਨੀਲਮ ਕਾਮਰਾ ਖੇਤਰੀ ਨਿਰਦੇਸ਼ਕ ਪੰਜਾਬ ਜ਼ੋਨ ਂਏਂ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ, ਅੰਮ੍ਰਿਤਸਰ ਨੇ ਯੁਵਾ ਗਣਿਤ ਵਿਗਿਆਨੀਆਂ ਨੂੰ ਸ਼ਾਬਾਸ਼ੀ ਦਿੱਤੀ ਅਤੇ ਇਸ ਖੇਤਰ ਵਿੱਚ ਆਪਣੀ ਰੁਚੀ ਬਣਾਈ ਰੱਖਣ ਲਈ ਅਤੇ ਨਵੀਆਂ ਮੰਜ਼ਿਲਾਂ ਤੇ ਪਹੁੰਚਣ ਲਈ ਉਤਸ਼ਾਹਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਸਫ਼ਲਤਾ ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਸਕੂਲ ਹਮੇਸ਼ਾਂ ਹੀ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਦਾ ਹੈ ਜੋ ਉਨ੍ਹਾਂ ਦੇ ਹੁਨਰ ਦਾ ਵਿਕਾਸ ਕਰਦੇ ਹਨ ਜਿਹੜੇ ਇੱਕ ਸਰਲ ਤੇ ਸੌਖੇ ਤਰੀਕੇ ਦੇ ਢਾਂਚੇ ਵਿੱਚ ਪ੍ਰਸ਼ਨਾਂ ਨੂੰ ਹੱਲ ਕਰਦੇ ਜਾਂਦੇ ਹਨ। ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply