Friday, October 2, 2026

ਬੀ. ਬੀ. ਕੇ. ਡੀ. ਏ. ਵੀ ਕਾਲਜ ਵਲੋਂ ਫੈਕਲਟੀ ਇਮਪਰੂਵਮੈਂਟ ਪ੍ਰੋਗਰਾਮ ‘ਤੇ ਵਰਕਸ਼ਾਪ

PPN0602201605ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਦੇ ਬੌਟਨੀ ਵਿਭਾਗ ਨੇ ਡਿਪਾਰਟਮੈਂਟ ਆਫ਼ ਬਾਇਓਟੈਕਨਾਲੋਜੀ, ਨਵੀਂ ਦਿੱਲੀ ਦੀ ਅਧੀਨਗੀ ਹੇਠ ‘ਫੈਕਲਟੀ ਇਮਪਰੂਵਮੈਂਟ ਪ੍ਰੋਗਰਾਮ’ ਦਾ ਆਯੋਜਨ ਕੀਤਾ। ਡਾ. ਸਿਮਰਨ ਕੌਰ, ਪੋਸਟ ਡਾ. ਫੈਲੋ, ਕੁਵੀਨਬੋਰੋ ਕਮਿਊਨਿਟੀ ਕਾਲਜ, ਨਿਉਯਾਰਕ (ਯੂ. ਐਸ. ਏ.) ਇਸ ਵਰਕਸ਼ਾਪ ਦੀ ਪਰਵਕਤਾ ਸੀ। ਡਾ. ਸਿਮਰਨ ਨੇ ਵੱਖ-ਵੱਖ ਵਿਭਾਗਾਂ ਦੇ ਮੈਂਬਰਾਂ ਨਾਲ ਸਿੱਖਿਆ ਦੇ ਮਹੱਤਵਪੂਰਨ ਪ੍ਰਭਾਵਾਂ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਹਨਾਂ ਨੇ ਸੁਝਾਅ ਦਿੰਦਿਆ ਕਿਹਾ ਕਿ ਬੱਚਿਆਂ ਦੀ ਸਿੱਖਣ ਯੋਗਤਾ ਦੇ ਵਾਤਾਵਰਣ ਨੂੰ ਵਧਾਉਣ ਲਈ ਆਪਸੀ ਬਾਤਚੀਤ ਦੇ ਨਾਲ-ਨਾਲ ਨਵੇਂ ਢੰਗਾਂ ਨੂੰ ਵੀ ਅਪਨਾਉਣਾ ਚਾਹੀਦਾ ਹੈ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਸਿੱਖਿਆ ਦੇ ਨਵੇਂ ਢੰਗ ਅੱਜ ਦੇ ਸਮੇਂ ਦੀ ਲੋੜ ਹੈ ਅਤੇ ਬੀ. ਬੀ. ਕੇ. ਡੀ. ਏ. ਵੀ. ਕਾਲਜ ਦੇ ਕੋਲ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸਹੂਲਤਾਂ ਉਪਲਬੱਧ ਹਨ ਜਿਸ ਨਾਲ ਕਾਲਜ ਵਿਦਿਅਕ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਲਗਾਤਾਰ ਤਰੱਕੀ ਕਰ ਰਿਹਾ ਹੈ। ਉਹਨਾਂ ਨੇ ਵਿਭਾਗ ਦੁਆਰਾ ਲਗਾਈ ਗਈ ਇਸ ਵਰਕਸ਼ਾਪ ਦੀ ਸ਼ਲਾਘਾ ਕੀਤੀ।ਸਾਇੰਸ ਵਿਭਾਗ ਦੇ ਮੁੱਖੀ ਡਾ. ਰਸ਼ਮੀ ਕਾਲੀਆ ਤੋਂ ਇਲਾਵਾ ਦੂਜੇ ਵਿਭਾਗਾਂ ਦੇ ਮੈਂਬਰਾਂ ਨੇ ਇਸ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply