ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ ਸੱਗੂ) -c ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ ਅੰਗਰੇਜ਼ੀ ਦੀ ਲੈਕਚਰਾਰ ਸ਼੍ਰੀਮਤੀ ਨੀਲਮ ਮਹਿਤਾ ਦੀ ਰਿਟਾਇਰਮੈਂਟ ਦੇ ਮੌਕੇ ਤੇ ਵਿਦਾਈ ਸਮਾਰੋਹ ਦਾ ਆਯੋਜਣ ਕੀਤਾ ਗਿਆ । ਇਸ ਵਿਦਾਈ ਸਮਾਰੋਹ ਵਿੱਚ ਸਕੂਲ ਦੇ ਪਿ੍ਰੰਸੀਪਲ ਸ਼੍ਰੀਮਤੀ ਦਵਿੰਦਰਜੀਤ ਕੌਰ ਅਤੇ ਪੂਰਾ ਅਧਿਆਪਨ ਸਟਾਫ ਹਾਜ਼ਰ ਹੋਇਆ । ਸ਼੍ਰੀਮਤੀ ਦਵਿੰਦਰਜੀਤ ਕੌਰ ਨੇ ਕਿਹਾ ਕਿ ਲੈਕਚਰਾਰ ਸ਼੍ਰੀਮਤੀ ਨੀਲਮ ਮਹਿਤਾ ਨੇ ਆਪਣੇ ਅਧਿਆਪਨ ਕਾਰਜ ਕਾਲ ਦੌਰਾਨ ਪੂਰੀ ਮਿਹਨਤ ਨਾਲ ਬੱਚਿਆਂ ਨੂੰ ਪੜ੍ਹਾਇਆ। ਸਕੂਲ ਦੇ ਸਾਰੇ ਸਟਾਫ ਮੈਂਬਰਾਂ ਵੱਲੋਂ ਸ਼੍ਰੀਮਤੀ ਨੀਲਮ ਮਹਿਤਾ ਦੀ ਚੰਗੀ ਸਿਹਤ ਅਤੇ ਲੰਮੀ ਉਮਰ ਲਈ ਅਰਦਾਸ ਕੀਤੀ। ਇਸ ਮੌਕੇ ਤੇ ਇੱਕ ਸਭਿਆਚਾਰਕ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ ਜਿਸ ਦਾ ਸਭ ਨੇ ਬਹੁਤ ਆਨੰਦ ਮਾਨਿਆ। ਪ੍ਰੋਗਰਾਮ ਦੌਰਾਨ ਸ਼੍ਰੀਮਤੀ ਰਾਜ ਕੁਮਾਰੀ, ਸ਼੍ਰੀਮਤੀ ਅਮਰਪਾਲੀ ਕੌਰ, ਸ਼੍ਰੀਮਤੀ ਨਿਰਮਲਜੀਤ ਕੌਰ, ਸ਼੍ਰੀਮਤੀ ਕੁਲਵਿੰਦਰ ਕੌਰ, ਸ਼੍ਰੀਮਤੀ ਗੁਲਸ਼ਨ ਹਾਂਡਾ, ਸ਼੍ਰੀਮਤੀ ਦਪਿੰਦਰ ਕੌਰ, ਸ਼੍ਰੀਮਤੀ ਨਰਿੰਦਰ ਕੌਰ, ਮੁਖਤਾਰ ਸਿੰਘ, ਪ੍ਰਵੀਨ, ਅਰੁਣਾ, ਹਰਮਿੰਦਰ ਕੌਰ ਅਤੇ ਕਮਲਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media