Tuesday, September 29, 2026

ਮਾੜੀ ਕੰਬੋਕੇ ਵਿਖੇ ਨਗਰ ਕੀਰਤਨ ਸਜਾਇਆ ਗਿਆ

PPN0702201604ਭਿੱਖੀਵਿੰਡ, 7 ਫਰਵਰੀ (ਕੁਲਵਿੰਦਰ ਕੰਬੋਕੇ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪਿੰਡ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ ਇਹ ਨਗਰ ਕੀਰਤਨ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਗੁਰਦੁਆਰਾ ਜਨਮ ਅਸਥਾਨ ਤੋਂ ਬਾਬਾ ਚਤਰ ਸਿੰਘ ਦੀ ਦੇਖ ਰੇਖ ‘ਚ ਕੱਢਿਆ ਗਿਆ।ਨਗਰ ਕੀਰਤਨ ਦਾ ਸੰਗਤਾਂ ਵਲੋਂ ਸ਼ਾਨਦਾ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ‘ਤੇ ਲੰਗਰ ਲਗਵਾਏ ਗਏ।ਨਗਰ ਕੀਰਤਨ ਜਦੋਂ ਗੁਰਦੁਆਰਾ ਢਾਲ ਸਾਹਿਬ ਵਿਖੇ ਪਹੁੰਚਿਆ ਤਾਂ ਉਥੇ ਮੁੱਖ ਗ੍ਰੰਥੀ ਬਾਬਾ ਬਲਵਿੰਦਰ ਸਿੰਘ ਵੱਲੋਂ ਪੰਜ ਪਿਆਰਿਆਂ ਅਤੇ ਬਾਬਾ ਚਤਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਕਵੀਸ਼ਰੀ ਸਿੰਘਾਂ ਵੱਲੋਂ ਇਤਿਹਾਸ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਸਮੇਂ ਜਥੇਦਾਰ ਬਲਕਾਰ ਸਿੰਘ, ਬੂਟਾ ਸਿੰਘ, ਨਿਰਮਲ ਸਿੰਘ, ਗੁਰਚਰਨ ਸਿੰਘ, ਸਰਪੰਚ ਪਲਵਿੰਦਰ ਸਿੰਘ, ਮੈਂਂਬਰ ਸਾਹਿਬ ਸਿੰਘ, ਪੰਜਾਬ ਸਿੰਘ ਤੋਂ ਇਲਾਵਾ ਸੰਗਤਾਂ ਦਾ ਭਾਰੀ ਇਕੱਠ ਹਾਜ਼ਰ ਸੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply