Monday, April 27, 2026

ਉਚਿਤ ਸਹੂਲਤਾਂ ਦੀ ਘਾਟ ‘ਚ ਅਦਾਰਾ ਸਰਵੋਤਮ ਕਾਰਗੁਜਾਰੀ ਨਹੀਂ ਦਿਖਾ ਸਕਦਾ – ਝੂੰਦਾਂ

PPN0802201605ਸੰਦੌੜ, 8 ਫਰਵਰੀ (ਹਰਮਿੰਦਰ ਸਿੰਘ ਭੱਟ) – ਸ.ਪ੍ਰਕਾਸ਼ ਸਿੰਘ ਬਾਦਲ ਦੀ ਯੋਗ ਅਗਵਾਈ ਵਿੱਚ ਸੂਬੇ ਦੀ ਅਕਾਲੀ ਭਾਜਪਾ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਵੱਖ-ਵੱਖ ਵਿਭਾਗਾਂ ਦੇ ਅਦਾਰਿਆਂ ਵਿੱਚ ਉਚਿਤ ਸਹੂਲਤਾਂ ਦਾ ਪ੍ਰਬੰਧ ਕਰਨਾ ਹੈ। ਉਚਿਤ ਸਹੂਲਤਾਂ ਦੀ ਘਾਟ ਵਿੱਚ ਕੋਈ ਅਦਾਰਾ ਨਿਯੋਜਿਤ ਉਦੇਸ਼ਾਂ ਦੀ ਪ੍ਰਾਪਤੀ ਨਹੀਂ ਕਰ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਪਲਾਨਿਗ ਬੋਰਡ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਸ.ਇਕਬਾਲ ਸਿੰਘ ਝੂੰਦਾਂ ਨੇ ਨੇੜਲੇ ਪਿੰਡ ਸਾਦਤਪੁਰ ਵਿਖੇ ਸੰਤ ਸੁਆਮੀ ਜਵਾਲਾ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਿਲਡਿੰਗ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਸੰਤ ਬਾਬਾ ਪਾਲ ਦਾਸ, ਸਾਬਕਾ ਸਰਪੰਚ ਬਿੱਕਰ ਸਿੰਘ, ਸਕੂਲ ਪ੍ਰਿੰਸੀਪਲ ਤੇ ਸਟਾਫ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਦਿਅਕ ਸਟਰੀਮਜ ਲਈ ਸਹੂਲਤਾਂ ਸਬੰਧੀ ਪੰਚਾਇਤ ਮੈਂਬਰਾਂ ਨਾਲ ਗੱਲ ਕਰਦਿਆਂ ਸ. ਝੂੰਦਾਂ ਨੇ ਸਕੂਲ ਦੀਆਂ ਵਿਦਿਅਕ ਅਤੇ ਸਹਿ-ਵਿਦਿਅਕ ਖੇਤਰਾਂ ਵਿੱਚ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਪੰਚਾਇਤ ਮੈਂਬਰ ਗੁਰਦੇਵ ਸਿੰਘ, ਮਿਰਜਾ ਸਿੰਘ, ਚਮਕੋਰ, ਭਰਪੂਰ ਸਿੰਘ, ਬਲਵੰਤ ਸਿੰਘ ਤੇ ਨਜ਼ੀਰ ਸ਼ਾਹ ਨੇ ਸਕੂਲ ਵਿਖੇ ਬਿਲਡਿੰਗ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਗ੍ਰਾਂਟ ਲਈ ਸ.ਝੂੰਦਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਨਗਰ ਨਿਵਾਸੀਆਂ ਅਤੇ ਆਲੇ-ਦੁਆਲੇ ਦੇ ਪਿੰਡਾਂ ਤੋਂ ਆਏ ਪਤਵੰਤੇ ਸੱਜਣਾ ਤੋਂ ਇਲਾਵਾ ਪਿੰਡ ਸੰਗਾਲਾ ਤੋਂ ਸਰਪੰਚ ਸ.ਗੁਰਚਰਨ ਸਿੰਘ ਵੀ ਹਾਜ਼ਰ ਸਨ। ਨਗਰ ਪੰਚਾਇਤ ਸਾਦਤਪੁਰ ਦੇ ਮੈਂਬਰਾਂ ਨੇ ਪਿੰਡ ਵਿੱਚ ਝੂੰਦਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਵੀ ਧੰਨਵਾਦ ਕੀਤਾ ਤੇ ਇਨ੍ਹਾਂ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply