ਜੰਡਿਆਲਾ ਗੁਰੂ, 1 ਮਈ (ਹਰਿੰਦਰਪਾਲ ਸਿੰਘ )- ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਤੇ ਗੁਰਮਤ ਦੀ ਜਾਣਕਾਰੀ ਦੇਣ ਹਿੱਤ ਗੁਲਾਬ ਐਜੂਕੇਸ਼ਨ ਫਾਊਡੇਸ਼ਨ ਰਜਿ: ਵੱਲੋ ਬੀ ਡੀ ਐਸ ਸਕੂਲ ਧਾਰੜ ਵਿਖੇ ਇਕ ਕੁਇਜ ਮੁਕਾਬਲਾ ਕਰਵਾਇਆ ਗਿਆ।ਜਿਸ ਵਿਚ ਲਗਪਗ ੫੦ ਬੱਚਿਆਂ ਨੇ ਹਿੱਸਾ ਲਿਆ।ਮੁਕਾਬਲੇ ਵਿਚੋ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਗੁਰੂ ਮਾਨਿਉ ਗ੍ਰੰਥ ਸੇਵਕ ਜਥਾ ਜੰਡਿਆਲਾ ਗੁਰੂ ਜਥੇਬੰਦੀ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਚਾਰਕ ਭਾਈ ਗੁਰਦੇਵ ਸਿੰਘ ਮੁੰਡਾ ਪਿੰਡ ਨੇ ਦੱਸਿਆ ਕਿ ਗੁਲਾਬ ਐਜੂਕੇਸ਼ਨ ਵੱਲੋ ਅਜਿਹੇ ਮੁਕਾਬਲੇ ਜਿਲੇ ਦੇ ਵੱਖ ਵੱਖ ਸਕੂਲਾਂ ਵਿਚ ਕਰਵਾਏ ਜਾ ਰਹੇ ਹਨ ਤਾਂ ਕਿ ਸਾਡੇ ਬੱਚੇ ਆਪਣੇ ਵਿਰਸੇ ਦੀ ਜਾਣਕਾਰੀ ਪ੍ਰਾਤਪ ਕਰ ਸਕਣ।ਇਸ ਮੌਕੇ ਸਕੂਲ ਦੀ ਪ੍ਰਿੰਸੀਪਮ ਮੈਡਮ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਜਥੇਬੰਦੀ ਵੱਲੋ ਕੀਤੇ ਜਾ ਰਹੇ ਕਾਰਜ ਦੀ ਸਾਲਾਘਾ ਕੀਤੀ।
Check Also
ਕੋਪਲ ਕੰਪਨੀ ਲਈ ਕਿਸਾਨੀ ਹਿੱਤ ਸਭ ਤੋਂ ਅਹਿਮ ਹੈ – ਸੰਜੀਵ ਬਾਂਸਲ
ਕੋਪਲ ਦੀ 14ਵੀਂ ਸਲਾਨਾ ਕਾਨਫਰੰਸ ਮੌਕੇ ਡਿਸਟ੍ਰੀਬਿਊਟਰਾਂ ਨੂੰ ਕੀਤਾ ਸਨਮਾਨਿਤ ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ …