Thursday, October 1, 2026

ਅਮਿਤ ਕੁਮਾਰ ਆਈ.ਏ.ਐਸ. ਨੇ ਡਿਪਟੀ ਕਮਿਸ਼ਨਰ ਪਠਾਨਕੋਟ ਅਹੁੱਦੇ ਦਾ ਚਾਰਜ ਸੰਭਾਲਿਆ

PPN0802201613ਪਠਾਨਕੋਟ, 8 ਫਰਵਰੀ (ਪ.ਪ)- ਸ਼੍ਰੀ ਅਮਿਤ ਕੁਮਾਰ ਆਈ.ਏ.ਐਸ. ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਿੱਚ ਵਧੀਕ ਸਕੱਤਰ ਦੇ ਅਹੁੱਦੇ ‘ਤੇ ਤਾਇਨਾਤ ਸਨ। ਸ਼੍ਰੀ ਅਮਿਤ ਕੁਮਾਰ 2008 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਡਿਪਟੀ ਕਮਿਸ਼ਨਰ ਦੇ ਅਹੁੱਦੇ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਐਨ.ਐਚ.ਪੀ.ਸੀ. ਦੇ ਰੈਸਟ ਹਾਊਸ ਵਿਖੇ ਸਰਵਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ), ਸਤੀਸ਼ ਵਸ਼ਿਸਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਿਤ ਕੁਮਾਰ ਐਸ.ਡੀ.ਐਮ. ਪਠਾਨਕੋਟ ਅਤੇ ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ ਵੱਲੋਂ ਬੁੱਕੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੀ ਇੱਕ ਟੁਕੱੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply