Wednesday, July 15, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਗਦਰ ਅੰਦੋਲਨ ਵਿਸ਼ੇ ਤੇ ਵਿਸ਼ੇਸ਼ ਭਾਸ਼ਣ

PPN0802201616ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਖੁਰਮਣੀਆ)ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਇਤਿਹਾਸ ਵਿਭਾਗ ਵੱਲੋਂ ‘ਗਦਰ ਅੰਦੋਲਨ’ ਦੇ ਵਿਸ਼ੇ ਤੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਿੱਚ ਸੇਵਾ ਨਿਭਾ ਰਹੇ ਡਾ. ਅਮਨਦੀਪ ਬੱਲ ਨੇ ਵਿਦਿਆਰਥੀਆਂ ਨੰ ਗਦਰ ਨਾਲ ਸਬੰਧਤ ਖੋਜ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਦੱਸਿਆ ਕਿ ਕਿਵੇਂ ਪੰਜਾਬੀਆਂ ਨੇ ਇਸ ਅੰਦੋਲਨ ਵਿਚ ਵਧ-ਚੜ੍ਹ ਕੇ ਯੋਗਦਾਨ ਪਾਇਆ। ਉਹਨਾਂ ਨੇ ਗਦਰ ਵਿਚ ਬਾਬਾ ਹਰਦਿਆਲ,ਸੋਹਨ ਸਿੰਘ ਭਕਨਾ, ਵਿਸਾਖਾ ਸਿੰਘ ਆਦਿ ਦੇ ਵਿਸ਼ੇਸ਼ ਯੋਗਦਾਨ ਤੇ ਵੀ ਚਾਨਣਾ ਪਾਇਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਚੰਦਰ ਸ਼ਰਮਾ ਨੇ ਮਹਿਮਾਨਾਂ ਦਾ ਸੁਆਗਤ ਕੀਤਾ। ਇਤਿਹਾਸ ਵਿਭਾਗ ਦੇ ਮੁਖੀ ਸੁਖਮਨਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਭਾਸ਼ਣ ਕਰਤਾ ਦੀ ਜਾਣ-ਪਛਾਣ ਕਰਵਾਈ ਅਤੇ ਭਾਸ਼ਣ ਦੇ ਅੰਤ ਤੇ ਉਹਨਾਂ ਦਾ ਧੰਨਵਾਦ ਕੀਤਾ। ਭਾਸ਼ਣ ਦੇ ਅੰਤ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਭਾਸ਼ਣਕਰਤਾ ਨੂੰ ਸਵਾਲ ਵੀ ਪੁੱਛੇ ਗਏ ਜਿਨ੍ਹਾਂ ਦੇ ਭਾਸ਼ਣਕਰਤਾ ਵੱਲੋਂ ਸੰਤੁਸ਼ਟੀਜਨਕ ਉੱਤਰ ਦਿੱਤੇ ਗਏ। ਇਸ ਮੌਕੇ ਤੇ ਇਤਿਹਾਸ ਵਿਭਾਗ ਦੇ ਸ਼ਰਨਜੀਤ ਕੌਰ ਤੋਂ ਇਲਾਵਾ ਪੁਨੀਤ ਰੰਧਾਵਾ, ਡਾ. ਜਸਮਿੰਸਰ ਪਾਲ ਸਿੰਘ, ਗੁਰਮੀਤ ਸਿੰਘ, ਡਾ. ਮਨਜੀਤ ਕੌਰ ਆਦਿ ਵੀ ਹਾਜ਼ਰ ਸਨ।
ਇਸ ਤੋਂ ਇਲਾਵਾ ਕਾਲਜ ਦੇ ਇਕਨਾਮਿਕਸ ਵਿਭਾਗ ਵੱਲੋਂ ਭਾਰਤ ਵਿਚ ਵਿਉਂਤਬੰਦੀ ਵਿਸ਼ੇ ‘ਤੇ ਇਕ ਹੋਰ ਭਾਸ਼ਣ ਦਾ ਆਯੋਜਨ ਕੀਤਾ। ਯੂਨੀਵਰਸਿਟੀ ਦੇ ਇਕਨਾਮਿਕਸ ਵਿਭਾਗ ਤੋਂ ਪ੍ਰੋ. ਕੁਲਦੀਪ ਕੌਰ ਨੇ ਇਹ ਭਾਸ਼ਣ ਦਿੱਤਾ। ਉਨ੍ਹਾਂ ਭਾਰਤ ਦੀ ਆਰਥਿਕਤਾ ਵਿਚ ਸੁਯੋਗ ਵਿਉਂਤਬੰਦੀ ਦੀ ਭੂਮਿਕਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …

Leave a Reply