ਸਮਰਾਲਾ, 8 ਮਾਰਚ (ਪ.ਪ.)- ਸਵ: ਮਹਿਮਾ ਸਿੰਘ ਕੰਗ ਦੁਆਰਾ ਸਥਾਪਤ ਕੀਤੇ ਅਧਿਆਪਕ ਚੇਤਨਾ ਮੰਚ ਸਮਰਾਲਾ ਵੱਲੋਂ ਦਸਵੀਂ ਜਮਾਤ ਦੀ ਵਜ਼ੀਫਾ ਪ੍ਰੀਖਿਆ ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਲਈ ਗਈ, ਜਿਸ ਵਿੱਚ 140 ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰੀਖਿਆ ਦੌਰਾਨ ਦਿਲਚਸਪ ਗੱਲ ਇਹ ਰਹੀ ਕਿ ਇਸ ਪ੍ਰੀਖਿਆ ਦੌਰਾਨ ਲੜਕੀਆਂ ਨੇ ਇੱਕ ਵਾਰ ਫਿਰ ਲੜਕਿਆਂ ਨੂੰ ਪਛਾੜਦੇ ਹੋਏ 18 ਲੜਕਿਆਂ ਦੇ ਮੁਕਾਬਲੇ 122 ਲੜਕੀਆਂ ਨੇ ਭਾਗ ਲਿਆ। ਇਸ ਪ੍ਰੀਖਿਆ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਚ ਦੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਮੰਚ ਵੱਲੋਂ ਵਜੀਫਾ ਪ੍ਰੀਖਿਆ ਜੋ ਪਿਛਲੇ 16 ਸਾਲਾਂ ਤੋਂ ਲਈ ਜਾ ਰਹੀ ਹੈ। ਇਸ ਮੰਚ ਦਾ ਮਕਸਦ ਬੱਚਿਆਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣਾ ਹੈ। ਇਸ ਪ੍ਰੀਖਿਆ ਵਿੱਚ ਚਾਰ ਵਿਸ਼ਿਆਂ ਅੰਗਰੇਜ਼ੀ, ਹਿਸਾਬ, ਸਾਇੰਸ ਅਤੇ ਸਮਾਜਿਕ ਸਿੱਖਿਆ ਦੇ ਪੇਪਰ ਲਏ ਗਏ ਸਨ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਇਸ ਵਜੀਫਾ ਪ੍ਰੀਖਿਆ ਵਿੱਚ ਪੂਰੇ ਉਤਸ਼ਾਹ ਅਤੇ ਲਗਨ ਨਾਲ ਪੇਪਰ ਦਿੱਤਾ। ਇਸ ਵਜੀਫਾ ਪ੍ਰੀਖਿਆ ਦਾ ਨਤੀਜਾ 5 ਮਾਰਚ ਨੂੰ ਘੋਸ਼ਿਤ ਕੀਤਾ ਜਾਵੇਗਾ, ਜਿਸ ਸਬੰਧੀ ਲਿਸਟ ਦਫਤਰ ਭ੍ਰਿਸ਼ਟਾਚਾਰ ਵਿਰੋਧੀ ਫਰੰਟ, ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਅਤੇ ਐਨ. ਟੈੱਕ ਕੰਪਿਊਟਰ ਸੈਂਟਰ ਨੇੜੇ ਮੇਨ ਚੌਂਕ ਸਮਰਾਲਾ ਵਿਖੇ ਲਗਾਈ ਜਾਵੇਗੀ।
ਇਸ ਪ੍ਰੀਖਿਆ ਦੇ ਸਮੁੱਚੇ ਪ੍ਰਬੰਧਾਂ ਨੂੰ ਦੇਖਣ ਲਈ ਸ੍ਰੀ ਮਨੋਜ ਕੁਮਾਰ ਡਿਪਟੀ ਡਾਇਰੈਕਟਰ ਪੰਜਾਬ ਸਕੂਲਜ਼, ਪ੍ਰਿੰਸੀਪਲ ਗੁਰਦੀਪ ਸਿੰਘ ਰਾਏ (ਸਟੇਟ ਐਵਾਰਡੀ), ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਦੇ ਪ੍ਰਧਾਨ ਕਮਾਂਡੈਂਟ ਰਸ਼ਪਾਲ ਸਿੰਘ, ਜੋਗਿੰਦਰ ਸਿੰਘ ਜੋਸ਼, ਬੀ. ਐਸ. ਮੁੰਡੀ ਵੀ ਉਚੇਚੇ ਤੌਰ ਤੇ ਪੁੱਜੇ ਅਤੇ ਉਨ੍ਹਾਂ ਪ੍ਰੀਖਿਆ ਕੇਂਦਰ ਦਾ ਨਿਰੀਖਣ ਕੀਤਾ ਅਤੇ ਪ੍ਰੀਖਿਆ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਨ ਦੇ ਨਾਲ ਨਾਲ ਬੱਚਿਆਂ ਨੂੰ ਸ਼ਾਬਾਸ਼ ਵੀ ਦਿੱਤੀ। ਇਸ ਵਜੀਫਾ ਪ੍ਰੀਖਿਆ ਨੂੰ ਨੇਪਰੇ ਚਾੜ੍ਹਨ ਲਈ ਪ੍ਰੀਖਿਆ ਸੁਪਰਡੈਂਟ ਮੇਘ ਦਾਸ ਜਵੰਦਾ (ਸਟੇਟ ਐਵਾਰਡੀ), ਡਿਪਟੀ ਸੁਪਰਡੈਂਟ ਪੁਖਰਾਜ ਸਿੰਘ ਘੁਲਾਲ ਅਤੇ ਨਿਗਰਾਨ ਅਮਲੇ ਵਿੱਚ ਲੈਕ: ਬਲਕਾਰ ਸਿੰਘ, ਰਿਟਾ: ਹੈੱਡਮਾਸਟਰ ਮਾਸਟਰ ਪ੍ਰੇਮ ਨਾਥ, ਦਰਸ਼ਨ ਸਿੰਘ ਕੰਗ, ਰਾਜੇਸ਼ ਕੁਮਾਰ ਉਟਾਲਾਂ, ਸਤਿੰਦਰਪਾਲ ਸਿੰਘ ਸਮਰਾਲਾ, ਜੈਦੀਪ ਮੈਨਰੋ, ਕਮਲਜੀਤ ਘੁੰਗਰਾਲੀ ਸਿੱਖਾਂ, ਰਘਵੀਰ ਸਿੰਘ ਸਿੱਧੂ ਵੀਰਇੰਦਰ ਸਿੰਘ ਉਟਾਲਾਂ, ਜਸਵਿੰਦਰ ਸਿੰਘ, ਸੁਰਿੰਦਰ ਵਰਮਾ, ਇੰਦਰਜੀਤ ਸਿੰਘ ਕੰਗ ਨੇ ਆਪਣੀ ਡਿਊਟੀ ਬਾਖੂਬੀ ਨਿਭਾਈ। ਇਸ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ, ਜਗਪਾਲ ਸਿੰਘ ਡੀ. ਪੀ. ਈ. ਦੁਆਰਾ ਇਸ ਪ੍ਰੀਖਿਆ ਸਬੰਧੀ ਪੂਰਾ ਸਹਿਯੋਗ ਦੇਣ ਲਈ ਮੰਚ ਵੱਲੋਂ ਧੰਨਵਾਦ ਕੀਤਾ ਗਿਆ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media