ਪੱਟੀ, 8 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਕੈਂਥ)- ਸ਼੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਅਮਰਜੀਤ ਸਿੰਘ ਦੀ ਅਗਵਾਈ ਹੇਠ 10ਵੀਂ ‘ਤੇ 12ਵੀਂ ਜਮਾਤ ਦੇ ਬੱਚਿਆਂ ਦੀ ਪ੍ਰੀਖਿਆ ਸਫਲਤਾ ਵਾਸਤੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਬੱਚਿਆਂ ਵੱਲੋਂ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਧਾਰਮਿਕ ਅਧਿਆਪਕ ਜਗਜੀਤ ਸਿੰਘ ਨੇ ਸਕੂਲ ਦੀ ਚੜ੍ਹਦੀ ਕਲਾ ਦੇ ਬੱਚਿਆਂ ਦੀ ਪ੍ਰੀਖਿਆ ਵਿੱਚ ਸਫਲਤਾ ਲਈ ਅਰਦਾਸ ਕੀਤੀ। ਸਮਾਗਮ ਦੇ ਅਖੀਰ ਵਿੱਚ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਬੱਚਿਆਂ ਨੂੰ ਪ੍ਰੀਖਿਆ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਪੂਰੀ ਲਗਣ ਮਿਹਨਤ ਨਾਲ ਪੜ੍ਹ ਕੇ ਪ੍ਰੀਖਿਆ ਵਿੱਚ ਚੰਗੇ ਨੰਬਰਾਂ ਨਾਲ ਪਾਸ ਹੋਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਨੇਜਰ ਬਲਦੇਵ ਸਿੰਘ ਚੌਹਾਨ, ਪਰਮਜੀਤ ਸਿੰਘ ਅਹੂਜਾ ਅਤੇ ਸਰਬਜੀਤ ਸਿੰਘ ਨੇ ਬੱਚਿਆਂ ਨੂੰ ਜ਼ਿੰਦਗੀ ਵਿੱਚ ਮਿਹਨਤ ਕਰਕੇ ਸਫਲਤਾ ਹਾਸਿਲ ਕਰਨ ਦੀ ਪ੍ਰੇਰਨਾ ਦਿੱਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media