ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰੀ-ਪ੍ਰਾਇਮਰੀ ਵਿੰਗ ਦੇ ਕੀ.ਜੀ ਜਮਾਤ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਤੇ ਨਵਪ੍ਰੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਪ੍ਰੋਗਰਾਮ ਦੀ ਸ਼ੁਰੁਆਤ ਬੱਚਿਆਂ ਨੂੰ ਅਰੋਗ ਰਹਿਣ ਦੇ ਮਹੱਤਵ ਬਾਰੇ ਦੱਸਦੇ ਹੋਏ ਇੱਕ ਨਿਵੇਕਲੇ ਗੀਤ ਨਾਲ ਹੋਈ । ਜਿਸ ਦੌਰਾਨ ਰੰਗ-ਬਿਰੰਗੀਆਂ ਪੁਸ਼ਾਕਾਂ ਪਾਈ ਬੱਚਿਆਂ ਦੇ ਨਾਚ ਨੇ ਸਭ ਦਾ ਮਨ ਮੋਹ ਲਿਆ ਜਦਕਿ ਬੱਚਿਆਂ ਵਲੋਂ ਪੇਸ਼ ਅੰਗਰੇਜ਼ੀ ਗਾਣਿਆਂ ਨੇ ਵੀ ਮਹਿਮਾਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ।ਮੁੱਖ ਮਹਿਮਾਨਾਂ ਨੇ ਇਸ ਪ੍ਰੋਗਰਾਮ ਦੀ ਤਾਰੀਫ ਕਰਦੇ ਹੋਏ ਬੱਚਿਆਂ ਦੀ ਖੁਬ ਹੌਸਲਾ ਅਫਜਾਈ ਕੀਤੀ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਇਹੋ-ਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋ ਸਕੇ ।ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਬੱਚਿਆਂ ਦੀ ਕਲਾਕਾਰੀ ਦੀ ਪ੍ਰਸੰਸਾ ਕੀਤੀ ।ਪ੍ਰੋਗਰਾਮ ਵਿੱਚ ਸੁਪਰਵਾਈਜਰ ਸ਼੍ਰੀਮਤੀ ਕਿਰਜੋਤ ਕੌਰ, ਸ਼੍ਰੀਮਤੀ ਮੰਜੂ ਸਪਰਾ, ਸ਼੍ਰੀਮਤੀ ਨਿਸ਼ਚਿੰਤ ਕਾਹਲੋਂ ਅਤੇ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਵੀ ਸ਼ਾਮਲ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media