ਬਟਾਲਾ, 9 ਫਰਵਰੀ (ਨਰਿੰਦਰ ਸਿੰਘ ਬਰਨਾਲ)- ਐਸ.ਡੀ.ਐਮ ਬਟਾਲਾ ਸ੍ਰੀ ਸੌਰਬ ਅਰੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੀਣ ਦਾ ਪਾਣੀ ਸਾਫ ਸੋਮਿਆਂ ਤੋਂ ਲੈਣ ਅਤੇ ਪਾਣੀ ਨੂੰ ਉਭਾਲ ਕੇ ਅਤੇ ਠੰਡਾ ਕਰਕੇ ਪੀਤਾ ਜਾਵੇ। ਬਟਾਲਾ ਵਿੱਚ ਪੀਲੀਏ ਦੇ ਕੁਝ ਕੇਸ ਸਾਹਮਣੇ ਆਉਣ ‘ਤੇ ਲੋਕਾਂ ਨੂੰ ਕੁਝ ਅਹਿਤਿਆਤੀ ਕਦਮ ਚੁੱਕੇ ਜਾਣ ਦੀ ਅਪੀਲ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਪੀਣ ਦੇ ਪਾਣੀ ਨੂੰ ਸਾਫ ਭਾਂਡੇ ਵਿੱਚ ਢੱਕ ਕੇ ਰੱਖਿਆ ਜਾਵੇ ਅਤੇ ਪੀਣ ਦੇ ਪਾਣੀ ‘ਚ ਹੱਥ ਨਾ ਪਾਏ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗਲੇ-ਸੜੇ ਜਾਂ ਜਿਆਦਾ ਪੱਕੇ ਫਲ ਖਾਣ ਤੋਂ ਵੀ ਪਰਹੇਜ਼ ਕਰਨਾ ਚਾਹੀਦਾ।
ਐੱਸ.ਡੀ.ਐੱਮ. ਬਟਾਲਾ ਨੇ ਦੱਸਿਆ ਕਿ ਬਟਾਲਾ ਸ਼ਹਿਰ ਦੇ ਅੰਦਰੂਨੀ ਭਾਗ ‘ਚ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਫ ਪਾਣੀ ਦੇ 7 ਟੈਂਕਰ ਲਗਾਏ ਗਏ ਹਨ ਜੋ ਪੀਲੀਏ ਪ੍ਰਭਾਵਤ ਇਲਾਕੇ ਦੇ ਵਸਨੀਕਾਂ ਨੂੰ ਸਾਫ ਪਾਣੀ ਮੁਹੱਈਆ ਕਰਾ ਰਹੇ ਹਨ। ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀਲੀਏ ਦੇ ਸ਼ੱਕੀ ਲੋਕਾਂ ਦੇ ਖੂਨ ਦੇ ਸੈਂਪਲ ਲਏ ਜਾ ਰਹੇ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ 20000 ਕੈਲੋਰੀਨ ਦੀਆਂ ਗੋਲੀਆਂ ਵੰਡੀਆਂ ਗਈਆਂ ਹਨ। ਐੱਸ.ਡੀ.ਐੱਮ. ਸ੍ਰੀ ਅਰੋੜਾ ਨੇ ਦੱਸਿਆ ਕਿ ਜਲ ਸਪਲਾਈ ਤੇ ਸੀਵਰੇਜ ਬੋਰਡ ਵੱਲੋਂ ਸ਼ਹਿਰ ਦੇ ਅੰਦਰੂਨੀ 11 ਵਾਰਡਾਂ ‘ਚ 11 ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਹਰ ਗਲੀ ਤੇ ਘਰ ਦੀ ਜਲ ਸਪਲਾਈ ਦੀ ਜਾਂਚ ਕੀਤੀ ਜਾ ਰਹੀ ਹੈ। ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ ਹੈ ਅਤੇ ਸ਼ਹਿਰ ‘ਚੋਂ ਕੂੜੇ ਦੇ ਢੇਰ ਚੁੱਕੇ ਗਏ ਹਨ। ਕੌਂਸਲ ਵੱਲੋਂ ਸ਼ਹਿਰ ਦੇ ਅੰਦਰੂਨੀ ਭਾਗਾਂ ‘ਚ ਸਫਾਈ ਕਰਕੇ ਚੂਨੇ ਦਾ ਸ਼ਿੜਕਾਅ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਫੌਗਿੰਗ ਮਸ਼ੀਨ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ‘ਚ ਲੋਕਾਂ ਨਾਲ ਨੁੱਕੜ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪੀਲੀਏ ਦੇ ਬਚਾਅ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media