Thursday, July 16, 2026

ਲੋਧੀਨੰਗਲ ਨੇ ਪੀਲੀਆ ਪ੍ਰਭਾਵਤ ਇਲਾਕੇ ‘ਚ ਲੋਕਾਂ ਦਾ ਹਾਲ-ਚਾਲ ਪੁੱਛਿਆ

PPN0902201601

ਬਟਾਲਾ, 9 ਫਰਵਰੀ (ਨਰਿੰਦਰ ਸਿੰਘ ਬਰਨਾਲ)- ਸੀਨੀਅਰ ਅਕਾਲੀ ਆਗੂ ਲਖਬੀਰ ਸਿੰਘ ਲੋਧੀਨੰਗਲ ਨੇ ਬਟਾਲਾ ਸ਼ਹਿਰ ਨਿਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਹੁਤ ਛੇਤੀ ਪੀਲੀਏ ਦੀ ਬਿਮਾਰੀ ‘ਤੇ ਕਾਬੂ ਪਾ ਕੇ ਸ਼ਹਿਰ ਵਾਸੀਆਂ ਨੂੰ ਮੌਜੂਦਾ ਸਥਿਤੀ ਤੋਂ ਬਾਹਰ ਕੱਢ ਲਿਆ ਜਾਵੇਗਾ। ਅੱਜ ਬਟਾਲਾ ਸ਼ਹਿਰ ਦੇ ਪੀਲੀਆ ਪ੍ਰਭਾਵਤ ਇਲਾਕੇ ਦੇ ਦੌਰੇ ਦੌਰਾਨ ਲੋਕਾਂ ਦਾ ਹਾਲ-ਚਾਲ ਪੁੱਛਣ ਮੌਕੇ ਸ. ਲੋਧੀਨੰਗਲ ਨੇ ਕਿਹਾ ਕਿ ਸਿਹਤ ਵਿਭਾਗ ਅਤੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੀਆਂ ਟੀਮਾਂ ਦਿਨ-ਰਾਤ ਇਸ ਸਮੱਸਿਆ ਦੇ ਹੱਲ ਲਈ ਲੱਗੀਆਂ ਹੋਈਆਂ ਹਨ। ਉਨ੍ਹਾਂ ਸਿਹਤ ਵਿਾਭਾਗ ਦੇ ਸਕੱਤਰ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਸੀ.ਈ.ਓ. ਅਤੇ ਡਿਪਟੀ ਕਮਿਸ਼ਨਰ ਡਾ. ਅਭਿਨਵ ਤ੍ਰਿਖਾ, ਐੱਸ.ਡੀ.ਐੱਮ. ਬਟਾਲਾ ਤੇ ਹੋਰ ਪ੍ਰਸ਼ਾਸਨ ਨੂੰ ਸ਼ਾਬਾਸ਼ ਦਿੱਤੀ ਹੈ ਕਿ ਜਿਨ੍ਹਾਂ ਨੇ ਸਮਾਂ ਰਹਿੰਦਿਆਂ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈ ਕੇ ਇਸਦੇ ਹੱਲ ਲਈ ਉਪਰਾਲੇ ਕੀਤੇ ਹਨ।
ਸ. ਲੋਧੀਨੰਗਲ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਵੱਲ ਧਿਆਨ ਦਿੱਤੇ ਜਾਣ ਦੀ ਲੋੜ ਹੈ ਅਤੇ ਲੋਕਾਂ ਨੂੰ ਵੀ ਸ਼ਹਿਰ ਨੂੰ ਸਾਫ ਰੱਖਣ ਲਈ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਦੀ ਸਥਿਤੀ ‘ਤੇ ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਦੀ ਲੀਕੇਜ਼ ਨੂੰ ਦੂਰ ਕੀਤਾ ਜਾ ਰਿਹਾ ਹੈ। ਸ. ਲੋਧੀਨੰਗਲ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਨੂੰ ਇਸ ਗੰਭੀਰ ਮਸਲੇ ‘ਤੇ ਰਾਜਨੀਤੀ ਕਰਨ ਤੋਂ ਬਚਣਾ ਚਾਹੀਦਾ ਹੈ ਅਤੇ ਇਸ ਔਖੀ ਘੜੀ ‘ਚ ਬਾਹਰ ਨਿਕਲਣ ਲਈ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply