Wednesday, September 30, 2026

’ਭਾਈ ਵੀਰ ਸਿੰਘ ਸਾਹਿਤ: ਵਰਤਮਾਨ ਪਰਿਪੇਖ’ ਵਿਸ਼ੇ ‘ਤੇ ਇਕ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ 11-12 ਫਰਵਰੀ ਨੂੰ

Bhai Veer Singh

ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ ਸੱਗੂ)- 19ਵੀਂ ਤੇ 20ਵੀਂ ਸਦੀ ਦੇ ਮਹਾਨ ਚਿੰਤਕ, ਲੇਖਕ ਤੇ ਖੋਜੀ ਵਿਦਵਾਨ ਭਾਈ ਸਾਹਿਬ ਭਾਈ ਵੀਰ ਸਿੰਘ ਜਿਨ੍ਹਾਂ ਨੂੰ ਆਧੁਨਿਕ ਪੰਜਾਬੀ ਸਾਹਿਤ ਦਾ ਨਿਰਮਾਤਾ ਹੋਣ ਦਾ ਮਾਣ ਪ੍ਰਾਪਤ ਹੈ ਬਾਰੇ ਚੀਫ਼ ਖਾਲਸਾ ਦੀਵਾਨ ਵੱਲੋਂ ਸਥਾਪਤ ਕੀਤੇ ਗਏ ਭਾਈ ਵੀਰ ਸਿੰਘ ਖੋਜ ਕੇਂਦਰ ਵੱਲੋਂ 11-12 ਫਰਵਰੀਨੂੰ ਸਵੇਰੇ 10.30 ਵਜੇ, ‘ਭਾਈ ਵੀਰ ਸਿੰਘ ਸਾਹਿਤ : ਵਰਤਮਾਨ ਪਰਿਪੇਖ’ ਵਿਸ਼ੇ ‘ਤੇ ਇਕ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਅਯੋਜਿਤ ਕੀਤਾ ਜਾ ਰਿਹਾ ਹੈ।ਇਸ ਸੈਮੀਨਾਰ ਦਾ ਮੂਲ ਮਨੋਰਥ ਭਾਈ ਵੀਰ ਸਿੰਘ ਸਾਹਿਤ ਦੀ ਵਰਤਮਾਨ ਦੇ ਪ੍ਰਸੰਗ ਵਿਚ ਉੱਚਿਤਤਾ ਤੇ ਪ੍ਰਸੰਗਿਕਤਾ ਦੀ ਪਛਾਣ ਕਰਨਾ ਹੈ ਕਿਉਂਕਿ ਭਾਈ ਵੀਰ ਸਿੰਘ ਨੇ ਆਧੁਨਿਕ ਸਾਹਿਤ ਦਾ ਹੀ ਆਰੰਭ ਨਹੀਂ ਕੀਤਾ ਸਗੋਂ ਸਮਕਾਲੀ ਤੇ ਤਤਕਾਲੀ ਸਮੱਸਿਆਵਾਂ ਰਾਹੀਂ ਮਾਨਵੀ ਚਿੰਤਨ ਤੇ ਜੀਵਨ ਦ੍ਰਿਸ਼ਟੀ ਨੂੰ ਪ੍ਰਭਾਵਿਤ ਕਰਨ ਦੀ ਭਰਪੂਰ ਸਮਰੱਥਾ ਦਾ ਪ੍ਰਗਟਾਵਾ ਕੀਤਾ।ਸੈਮੀਨਾਰ ਦੀ ਪ੍ਰਧਾਨਗੀ ਡਾ. ਜਸਪਾਲ ਸਿੰਘ, ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਕਰਨਗੇ। ਮੁਖ ਮਹਿਮਾਨ ਸ. ਤਰਲੋਚਨ ਸਿੰਘ, ਸਾਬਕਾ ਐਮ.ਪੀ. ਹੋਣਗੇ। ਸੈਮੀਨਾਰ ਵਿਚ ਕੁੰਜੀਵਤ ਭਾਸ਼ਨ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋਫ਼ੈਸਰ, ਪੰਜਾਬੀ ਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇਣਗੇ। ਇਸ ਸੈਮੀਨਾਰ ਵਿਚ ਉੱਤਰੀ ਭਾਰਤ ਦੀਆਂ ਯੂਨੀਵਰਸਿਟੀਆਂ ਦੇ ਵਿਦਵਾਨ ਵਿਸ਼ੇਸ਼ ਤੌਰ ਤੇ ਦਿੱਲੀ ਯੂਨੀਵਰਸਿਟੀ, ਦਿੱਲੀ, ਕੁਰੂਕਸ਼ੇਤਰ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਸੈਂਟਰਲ ਯੂਨੀਵਰਸਿਟੀ, ਬਠਿੰਡਾ, ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਅਤੇ ਇਨ੍ਹਾਂ ਕਾਲਜਾਂ ਦੇ ਵਿਦਵਾਨ ਹਿੱਸਾ ਲੈ ਰਹੇ ਹਨ। ਇਸ ਸੈਮੀਨਾਰ ਵਿਚ 45 ਪੇਪਰ ਪੜ੍ਹੇ ਜਾਣ ਦੀ ਸੰਭਾਵਨਾ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply