Tuesday, September 29, 2026

ਚੰਡੀਗੜ੍ਹ ਜੇਲ੍ਹ ਵਿਚ ਬੰਦ 2 ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਕਮੇਟੀ ਵੱਲੋਂ ਪਹਿਲ ਕਦਮੀ

PPN0902201610

ਨਵੀਂ ਦਿੱਲੀ, 9 ਫਰਵਰੀ (ਅੰਮ੍ਰਿਤ ਲਾਲ ਮੰਨਣ)- ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਜਤਨਸ਼ੀਲ ਭਾਈ ਗੁਰਬਖਸ ਸਿੰਘ ਖਾਲਸਾ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਮੇਟੀ ਦਫਤਰ ਵਿਖੇ ਮੁਲਾਕਾਰ ਕੀਤੀ। ਭਾਈ ਖਾਲਸਾ ਨੇੇ ਚੰਡੀਗੜ੍ਹ ਦੀ ਬੁਡੇਲ ਜੇਲ੍ਹ ਵਿਚ ਬੰਦ ਭਾਈ ਗੁਰਮੀਤ ਸਿੰਘ ਦੀ ਮਾਤਾ ਸੁਰਜੀਤ ਕੌਰ ਅਤੇ ਇਕ ਹੋਰ ਬੰਦੀ ਸਿੰਘ ਭਾਈ ਸਮਸ਼ੇਰ ਸਿੰਘ ਜੀ ਦੀ ਧਰਮ ਪਤਨੀ ਬਲਜਿੰਦਰ ਕੌਰ ਨੇ ਜੀ.ਕੇੇ. ਨਾਲ ਮੁਲਾਕਾਤ ਦੌਰਾਨ ਭਾਈ ਗੁਰਮੀਤ ਸਿੰਘ ਅਤੇ ਭਾਈ ਸਮਸ਼ੇਰ ਸਿੰਘ ਦੀ ਤੁਰੰਤ ਰਿਹਾਈ ਵਾਸਤੇ ਦਿੱਲੀ ਕਮੇਟੀ ਨੂੰ ਪਹਿਲਕਦਮੀ ਕਰਨ ਦੀ ਅਪੀਲ ਕੀਤੀ। ਭਾਈ ਖਾਲਸਾ ਨੇ ਦੋਨੋਂ ਬੰਦੀ ਸਿੰਘਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰਿਹਾਈ ਕਰਨ ਦੇ ਆਦੇਸ਼ ਦੇਣ ਦੇ ਬਾਵਜੂਦ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਰਿਹਾਈ ਨਾ ਕਰਨ ਦੀ ਵੀ ਜੀ.ਕੇ ਨੇ ਜਾਣਕਾਰੀ ਦਿੱਤੀ। ਜੀ.ਕੇ. ਨੇ ਇਸ ਸੰਬੰਧੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਮੁਖੀ ਪੰਜਾਬ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨਾਲ ਰਾਫਤਾ ਕਾਇਮ ਕਰਕੇ ਮਸਲੇ ਦਾ ਹੱਲ ਕੱਢਣ ਦੇ ਵੀ ਆਦੇਸ਼ ਦਿੱਤੇ। ਜੀ.ਕੇ. ਨੇ ਦੱਸਿਆ ਕਿ ਦਿੱਲੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਦੀ ਲੜਾਈ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਲੈ ਕੇ ਸੁਪਰੀਮ ਕੋਰਟ ਤਕ ਲੜ ਰਹੀ ਹੈ ਤਾਂ ਕਿ ਕਾਨੂੰਨੀ ਤੌਰ ਤੇ ਜੇਲ੍ਹ ਵਿੱਚ ਮਾਨਸਿਕ ਤੌਰ ਤੇ ਪ੍ਰਤਾੜਿਤ ਹੋ ਰਹੇ ਬੰਦੀ ਸਿੰਘ ਆਪਣੇ ਪਰਿਵਾਰਾਂ ਨਾਲ ਆਪਣੇ ਜੀਵਨ ਦੀ ਸਾਂਝ ਕਰ ਸਕਣ।ਜੀ.ਕੇ ਵੱਲੋਂ ਪਰਿਵਾਰਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮਿੰਦਰ ਸਿੰਘ ਮਠਾਰੂ ਅਤੇ ਦਿੱਲੀ ਕਮੇਟੀ ਮੈਂਬਰ ਕੁਲਦੀਪ ਸਿਘ ਸਾਹਨੀ ਮੌਜੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply