
ਪਠਾਨਕੋਟ, 9 ਫਰਵਰੀ (ਪ.ਪ)- ਜਿਲ੍ਹਾ ਯੋਜਨਾ ਕਮੇਟੀ ਪਠਾਨਕੋਟ ਦੀ ਇੱਕ ਵਿਸ਼ੇਸ਼ ਮੀਟਿੰਗ ਸ਼੍ਰੀ ਸਤੀਸ਼ ਮਹਾਜਨ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਦੀ ਪ੍ਰਧਾਨਗੀ ਹੇਠ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਜਿਸ ਵਿੱਚ ਹੋਰਨਾਂ ਤੋ ਇਲਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ, ਸਤੀਸ਼ ਵਸ਼ਿਸਟ ਵਧੀਕ ਕਮਿਸ਼ਨਰ (ਵਿਕਾਸ), ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਅਜੇ ਬੱਗਾ ਸਿਵਲ ਸਰਜਨ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਡਾ. ਭੁਪਿੰਦਰ ਸਿੰਘ ਐਸ.ਐਮ.ਓ., ਕੁਲਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਰਵਿੰਦਰਪਾਲ ਦੱਤਾ, ਰਾਜ ਕੁਮਾਰ, ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਹਾਜ਼ਰ ਸਨ।
ਸ਼੍ਰੀ ਸਤੀਸ਼ ਮਹਾਜਨ ਨੇ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਵੱਖ ਵੱਖ ਵਿਭਾਗਾਂ ਨੂੰ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਫੰਡਾਂ ਦੀ ਵਰਤੋਂ ਅਤੇ ਪ੍ਰਗਤੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਾਰੀ ਕੀਤੇ ਗਏ ਫੰਡਾਂ ਨੂੰ ਸਮੇਂ ਸਿਰ ਖਰਚ ਕਰਨ ਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਾਰੀ ਕੀਤੇ ਗਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਦੇਣ ਤਾਂ ਜੋ ਹੋਰ ਫੰਡ ਜਾਰੀ ਕੀਤੇ ਜਾ ਸਕਣ।ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਵੱਖ ਵੱਖ ਪੈਨਸ਼ਨ ਸਕੀਮਾਂ ਅਧੀਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਪਠਾਨਕੋਟ ਨੂੰ 1 ਕਰੋੜ 42 ਲੱਖ 95 ਹਜ਼ਾਰ 500 ਰੁਪਏ ਦੀ ਪ੍ਰਵਾਨਗੀ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਪਠਾਨਕੋਟ ਦੇ ਅੰਦਰ ਸੜਕ ਦੀ ਮੁਰੰਮਤ ਤੇ ਨਵ ਉਸਾਰੀ ਲਈ 5 ਲੱਖ ਰੁਪਏ ਦਿੱਤੇ ਜਾਣਗੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਪਲਾਨ ਸਕੀਮ ਅਧੀਨ 4 ਆਂਗੜਵਾੜੀ ਸੈਂਟਰਾਂ ਦੀਆਂ ਇਮਾਰਤਾਂ ਲਈ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ 19.20 ਲੱਖ ਰੁਪਏ ਇਸ ਵਿੱਤੀ ਸਾਲ ਦੌਰਾਨ ਜਾਰੀ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਹੀ ਕੰਡੀ ਏਰੀਆ ਅਤੇ ਬਾਰਡਰ ਏਰੀਆ ਵਿਕਾਸ ਸਕੀਮ ਅਧੀਨ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਸਾਲ2011-12 ਤੋਂ 2014-15 ਤੱਕ ਵੱਖ ਵੱਖ ਵਿਕਾਸ ਕਾਰਜਾਂ ਲਈ 76 ਲੱਖ 95 ਹਜ਼ਾਰ 261 ਰੁਪਏ ਜਾਰੀ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬਾਰਡਰ ਏਰੀਆ ਡਿਵੈਲਪਮੈਂਟ ਪ੍ਰੋਗਰਾਮ ਅਤੇ ਜ਼ਿਲ੍ਹਾ ਇਨੋਵੇਸ਼ਨ ਫੰਡ ਅਧੀਨ ਜ਼ਿਲ੍ਹਾ ਯੋਜਨਾ ਕਮੇਟੀ ਪਠਾਨਕੋਟ ਨੂੰ 172.53 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ, ਜੋ ਸਬੰਧਤ ਵਿਭਾਗਾਂ ਨੂੰ ਵਿਕਾਸ ਕਾਰਜਾਂ ਲਈ ਜਾਰੀ ਕਰ ਦਿੱਤੀ ਗਈ ਹੈ। ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਉਂਦੀ ਜਾਵੇਗੀ।ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਿਆਰੀ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ।ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਜਿਹੜੇ ਨਵੇਂ ਮੁੱਦੇ ਸਾਹਮਣੇ ਆਏ ਹਨ, ਉਨ੍ਹਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਹੱਲ ਕੀਤਾ ਜਾਵੇਗਾ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media