Friday, March 20, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਗਰੇਜ਼ੀ ਵਿਆਕਰਣ ਵਿਸ਼ੇ ‘ਤੇ ਅੰਤਰਰਾਸ਼ਟਰੀ ਕਾਨਫਰੰਸ

PPN0902201614

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਅੰਗਰੇਜ਼ੀ ਵਿਆਕਰਣ ਵਿਸ਼ੇ ‘ਤੇ ਪੰਜ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਬੀਤੇ ਦਿਨੀਂ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਦੇ ਕਾਨਫਰੰਸ ਹਾਲ ਵਿਖੇ ਹੋਇਆ। ਇਸ ਕਾਨਫਰੰਸ ਵਿਚ ਦੇਸ਼ ਵਿਦੇਸ਼ ਤੋਂ ਵਿਦਵਾਨ ਭਾਗ ਲੈ ਰਹੇ ਹਨ। ਕਾਨਫਰੰਸ ਦੀ ਸਮਾਪਤੀ 12 ਫਰਵਰੀ ਨੂੰ ਹੋਵੇਗੀ। ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ ਨੇ ਕੀਤੀ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਸੀਨੀਅਰ ਅਧਿਆਪਕਾਂ, ਡਾ. ਪੁਸ਼ਪਿੰਦਰ ਸਿਆਲ ਨੇ ਕੁੰਜੀਵਤ ਭਾਸ਼ਣ ਦਿੱਤਾ।ਕਾਨਫਰੰਸ ਦੇ ਆਰਗੇਨਾਈਜ਼ਿੰਗ ਸਕੱਤਰ, ਡਾ. ਸੁਖਦੇਵ ਸਿੰਘ ਨੇ ਕਾਨਫਰੰਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਵਿਭਾਗ ਦੇ ਅਧਿਆਪਕ ਡਾ. ਯੂ.ਬੀ. ਗਿੱਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਅਤੇ ਵਿਭਾਗ ਦੇ ਮੁਖੀ ਡਾ. ਮਨਬੀਰ ਸਿੰਘ ਮਣਕੂ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਡਾ. ਪੁਸ਼ਪਿੰਦਰ ਸਿਆਲ ਨੇ ਕਿਹਾ ਕਿ ਵਿਆਕਰਣ ਦਾ ਇਸਤੇਮਾਲ ਟੈਕਸਟ ਦੇ ਵਿਸ਼ਲੇਸ਼ਣ ਲਈ ਕਰਨਾ ਚਾਹੀਦਾ ਹੈ। ਉਨ੍ਹਾਂ ਭਾਸ਼ਾ ਵਿਗਿਆਨ ਦੇ ਵੱਖ-ਵੱਖ ਪਹਿਲੂਆਂ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਵਿਆਕਰਣ ਦੀ ਸਹੀ ਵਰਤੋਂ ਨਾ ਹੋਣ ਕਰਕੇ ਅਰਥ ਦਾ ਅਨਰਥ ਹੋ ਜਾਂਦਾ ਹੈ ਅਤੇ ਦਿੱਤਾ ਗਿਆ ਸੰਦੇਸ਼ ਗਲਤ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਦੀ ਅਮੀਰਤਾ ਵਰਤੇ ਗਏ ਵਿਆਕਰਣ ਅਤੇ ਅਲੰਕਾਰਾਂ ਨਾਲ ਪਰਖੀ ਜਾਂਦੀ ਹੈ। ਪ੍ਰੋ. ਪਰਮਜੀਤ ਸਿੰਘ ਨੇ ਕਿਹਾ ਕਿ ਉਸਾਰੂ ਲੇਖ ਲਿਖਣ ਲਈ ਭਾਸ਼ਾ ਦਾ ਪੂਰਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਉਸਾਰੂ ਲੇਖਕ ਹੀ ਕਿਸੇ ਦੇ ਲੇਖ ਬਾਰੇ ਕੁੱਝ ਕਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਦੇ ਨਾਲ-ਨਾਲ ਵਿਦੇਸ਼ੀ ਭਾਸ਼ਾਵਾਂ ਅਤੇ ਵਿਸ਼ੇਸ਼ ਕਰ ਅੰਗਰੇਜ਼ੀ ਭਾਸ਼ਾ ਦਾ ਗਿਆਨ ਹੋਣਾ ਅਜੋਕੇ ਯੁਗ ਵਿਚ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਾਡੇ ਭਾਸ਼ਾ ਵਿਗਿਆਨੀਆਂ ਨੂੰ ਭਾਸ਼ਾ ਨੂੰ ਪ੍ਰਚਲਿਤ ਕਰਨ ਦੇ ਢੁਕਵੇਂ ਉਪਰਾਲੇ ਕਰਨੇ ਚਾਹੀਦੇ ਹਨ ਵਿਸ਼ੇਸ਼ ਕਰ ਅੰਗਰੇਜ਼ੀ ਭਾਸ਼ਾ ਦੇ।  ਡਾ. ਸਖਦੇਵ ਸਿੰਘ ਨੇ ਕਿਹਾ ਕਿ ਇਸ ਕਾਨਫਰੰਸ ਵਿਚ ਦੇਸ਼ ਅਤੇ ਵਿਦੇਸ਼ ਦੇ ਬਹੁਤ ਸਾਰੇ ਭਾਸ਼ਾ ਵਿਗਿਆਨੀ ਭਾਗ ਲੈ ਰਹੇ ਹਨ ਅਤੇ ਭਾਸ਼ਾ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਭਾਸ਼ਾ ਸੰਚਾਰ ਦਾ ਮਾਧਿਅਮ ਹੈ ਅਤੇ ਅਸੀਂ ਆਪਣੀਆਂ ਭਾਵਨਾਵਾਂ ਨੂੰ ਭਾਸ਼ਾ ਵਿਚ ਵਰਤੀ ਜਾਣ ਵਾਲੀ ਵਿਆਕਰਣ ਅਤੇ ਅਲੰਕਾਰਾਂ ਜ਼ਰੀਏ ਵਿਅਕਤ ਕਰਦੇ ਹਾਂ ਜੋ ਹਰ ਸਮਾਜ ਦੀ ਲੋੜ ਹੈ। ਕਾਨਫਰੰਸ ਦੌਰਾਨ ਵਿਸ਼ਾ ਮਾਹਿਰਾਂ ਵੱਲੋਂ ਚੇਅਰ ਕੀਤੇ ਵੱਖ-ਵੱਖ ਤਕਨੀਕੀ ਸੈਸ਼ਨਾਂ ਦੌਰਾਨ ਭਾਸ਼ਾ ਮਾਹਿਰਾਂ ਨੇ ਖੋਜ ਪਰਚੇ ਪੇਸ਼ ਕੀਤੇ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply