Monday, March 23, 2026

ਤਰਕਸ਼ੀਲ ਸੁਸਾਇਟੀ ਨੇ ਪਿੰਡਾਂ ਵਿੱਚ ਜਾਤ ਆਧਾਰਿਤ ਕਲੱਬਾਂ ਬਣਾਉਣ ਦੇ ਫੈਸਲੇ ਤੁਰੰਤ ਰੱਦ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ, 9 ਫਰਵਰੀ (ਪ.ਪ)- ਤਰਕਸ਼ੀਲ ਸੁਸਾਇਟੀ ਪੰਜਾਬ ਨੇ ਅਕਾਲੀ ਭਾਜਪਾ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਵਿਚ ਜਾਤ ਆਧਾਰਿਤ ਨੌਜਵਾਨ ਕਲੱਬਾਂ ਬਣਾਉਣ ਦੇ ਵੱਖ ਵਾਦੀ ਅਤੇ ਸਮਾਜ ਵਿਰੋਧੀ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸਥਾਨਕ ਇਕਾਈ ਦੀ ਵਿਰਸਾ ਵਿਹਾਰ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਭਾਜਪਾ ਪਿਛਲੇ ਲੰਮੇ ਸਮੇਂ ਤੋਂ ਧਰਮ, ਧਾਰਮਿਕ ਸਥਾਨਾਂ, ਧਾਰਿਮਕ ਸੰਸਥਾਵਾਂ ਅਤੇ ਜਾਤ ਪਾਤ ਨੂੰ ਆਪਣੀ ਸੌੜੀ ਰਾਜਨੀਤੀ ਲਈ ਗਲਤ ਵਰਤੋਂ ਕਰਕੇ ਸੱਤਾ ਉਤੇ ਕਾਬਜ ਹੋਣ ਦੇ ਨਾਲ ਨਾਲ ਸਮਾਜ ਵਿਚ ਫਿਰਕੂ ਅਤੇ ਜਾਤ ਪਾਤ ਵਖਰੇਵੇਂ ਪੈਦਾ ਕਰ ਰਹੇ ਹਨ ਅਤੇ ਜਾਤ ਆਧਾਰਿਤ ਕਲੱਬਾਂ ਬਣਾਉਣ ਦਾ ਫੈਸਲਾ ਪੂਰੀ ਤਰ੍ਹਾਂ ਮਾਨਵਤਾ ਵਿਰੋਧੀ ਅਤੇ ਸੰਵਿਧਾਨਕ ਨਿਯਮਾਂ ਦੇ ਬਿਲਕੁਲ ਉਲਟ ਹੈ।
ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਨੌਂ ਸਾਲਾਂ ਤੋਂ ਪੰਜਾਬ ਦੇ ਲੱਖਾਂ ਪੜ੍ਹੇ ਲਿਖੇ ਨੌਜਵਾਨ ਬੇਰਜੁਗਾਰੀ ਦੇ ਆਲਮ ਦਾ ਸ਼ਿਕਾਰ ਹੋ ਕੇ ਨਸ਼ਿਆਂ, ਕਾਮੁਕਤਾ ਅਤੇ ਅਪਰਾਧਾਂ ਦੀ ਦਲਦਲ ਵਿਚ ਫਸਦੇ ਜਾ ਰਹੇ ਹਨ ਪਰ ਪੰਜਾਬ ਸਰਕਾਰ ਆਪਣੀਆਂ ਸਾਮਰਾਜਪੱਖੀ ਤੇ ਲੋਕ ਵਿਰੋਧੀ ਨੀਤੀਆਂ ਰਾਹੀਂ ਪਬਲਿਕ ਸੈਕਟਰ ਦੇ ਅਦਾਰਿਆਂ ਨੂੰ ਤੋੜ ਵੇਚ ਕੇ ਜਿਥੇ ਬੇਰਜ਼ਗਾਰੀ, ਗਰੀਬੀ ਅਤੇ ਭੁੱਖਮਰੀ ਨੂੰ ਹੋਰ ਵਧਾ ਰਹੀ ਹੈ, ਉਥੇ ਹੀ ਮੁਫਤ ਤੀਰਥ ਯਾਤਰਾ ਸਕੀਮ ਅਤੇ ਜਾਤ ਆਧਾਰਿਤ ਨੌਜਵਾਨਾਂ ਕਲੱਬਾਂ ਦੀ ਸਥਾਪਤੀ ਦੇ ਨਿਰੋਲ ਸਿਆਸੀ ਫੈਸਲਿਆਂ ਅਤੇ ਗੈਰ ਉਤਪਾਦ ਖਰਚਿਆਂ ਰਾਹੀਂ ਜਨਤਕ ਸਰਮਾਏ ਦੀ ਦੁਰਵਰਤੋਂ ਵੀ ਕਰ ਰਹੀ ਹੈ, ਜਿਸ ਤੋਂ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਤਰਕਸ਼ੀਲ ਆਗੂਆਂ ਰਾਜ ਕੁਮਾਰ ਵੇਰਕਾ, ਮਾਸਟਰ ਕੁਲਜੀਤ ਵੇਰਕਾ, ਕਾਮਰੇਡ ਅਜੀਤ ਸਿੰਘ ਅਤੇ ਕਰਨਰਾਜ ਸਿੰਘ ਨੇ ਪੰਜਾਬ ਦੇ ਸਮੂਹ ਵਰਗਾਂ ਦੇ ਲੋਕਾਂ ਅਤੇ ਵਿਸ਼ੇਸ਼ ਕਰਕੇ ਨੌਜਵਾਨਾਂ, ਵਿਦਿਆਰਥਆਂ ਅਤੇ ਔਰਤਾਂ ਨੂੰ ਅਕਾਲੀ ਭਾਜਪਾ ਸਰਕਾਰ ਦੀਆਂ ਜਾਤ ਆਧਾਰਿਤ ਕਲੱਬਾਂ ਦਾ ਹਿਸਾ ਬਣਨ ਤੋਂ ਸੁਚੇਤ ਕਰਦਿਆਂ ਉਨ੍ਹਾਂ ਨੂੰ ਵਿਗਿਆਨਕ ਸੋਚ ਅਪਨਾਉਣ ਅਤੇ ਆਪਣੇ ਜਮਹੂਰੀ ਹੱਕਾਂ ਲਈ ਜਥੇਬੰਦਕ ਸੰਘਰਸ਼ ਕਰਨ ਦਾ ਸੱਦਾ ਦਿੱਤਾ।ਇਸ ਮੌਕੇ ਹੈਦਰਾਬਾਦ ਦੇ ਵਿਦਿਆਰਥੀ ਰੋਹਿਤ ਵੇਮੁਲਾ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਗ੍ਰਿਫ਼ਤਾ ਰਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ ਅਤੇ ਪ੍ਰਸਿਧ ਮਾਰਕਸਵਾਦੀ ਚਿੰਤਕ ਪ੍ਰੋ. ਰਣਧੀਰ ਸਿੰਘ ਦੀ ਅਚਨਚੇਤੀ ਮੌਤ ਉਤੇ ਦੁਖ ਪ੍ਰਗਟ ਕੀਤਾ ਗਿਆ। ਇਸ ਮੌਕੇ ਤਰਕਸ਼ੀਲ ਮੈਂਬਰ ਅਮਰਜਤੀ ਕੋਾਲੀ, ਸੁਖਬੀਰ ਸਿਘ, ਗੁਰਜਿੰਦਰ ਮਾਹਲ ਅਤੇ ਜਰਨੈਲ ਸਿੰਘ ਵੀ ਹਾਜ਼ਰ ਸਨ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply