Tuesday, April 28, 2026

ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ

PPN1002201603

ਸੰਦੌੜ, 10 ਫਰਵਰੀ (ਹਰਮਿੰਦਰ ਸਿੰਘ ਭੱਟ) – ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਐਸ.ਡੀ.ਐਮ ਦਫਤਰ ਵਿਖੇ ਪਿੰਡ ਗੁਆਰਾ, ਮਾਹੋਰਾਣਾ, ਲਾਂਗੜੀਆਂ, ਬਨਭੋਰਾ, ਚੌਦਾਂ ਤੇ ਵੱਖ-ਵੱਖ ਪਿੰਡਾਂ ਦੀ ਪੰਚਾਇਤੀ ਜਮੀਨ ‘ਚੋਂ ਤੀਜੇ ਹਿੱਸੇ ਦੀ ਜਮੀਨ, ਪਲਾਟਾਂ ਅਤੇ ਨਰੇਗਾ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਧਰਨਾ ਦੇ ਕੇ ਨਾਇਬ ਤਹਿਸੀਲਦਾਰ ਗੁਰਦਰਸ਼ਨ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਇਲਾਕਾ ਆਗੂ ਗੁਰਜੰਟ ਸਿੰਘ ਫੌਜੀ, ਅਮਰ ਸਿੰਘ ਬਨਭੋਰਾ, ਸੁਖਦੇਵ ਸਿੰਘ ਲਾਂਗੜੀਆਂ ਨੇ ਕਿਹਾ ਕਿ ਦਲਿੱਤਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਬਜੇ ਖਤਮ ਕਰਵਾਉਣ ਲਈ ਸਘੰਰਸ਼ ਜਾਰੀ ਰਹੇਗਾ। ਸੁਖਵਿੰਦਰ ਸਿੰਘ ਹਥੋਆ ਅਤੇ ਰੁਪਿੰਦਰ ਸਿੰਘ ਚੌਂਦਾ ਨੇ ਕਿਹਾ ਕਿ ਸਰਕਾਰ ਵਲੋਂ ਰੁਜਗਾਰ ਪ੍ਰਾਪਤੀ ਲਈ ਚਲਾਈ ਨਰੇਗਾ ਸਕੀਮ ਵੀ ਦਮ ਤੌੜ ਚੁੱਕੀ ਹੈ ਇਸ ਨੂੰ ਸੁਚਾਰੂ ਢੰਗ ਨਾਲ ਚਾਲੂ ਕੀਤਾ ਜਾਵੇ। ਇਸ ਮੌਕੇ ਪ੍ਰਦੀਪ ਸਿੰਘ ਹਥੌਆ ਨੇ ਐਲਾਨ ਕੀਤਾ ਕਿ ਜੇਕਰ ਪ੍ਰਸ਼ਾਸਨ ਢੁੱਕਵੀ ਕਾਰਵਾਈ ਨਹੀਂ ਕਰਦਾ ਤਾਂ ਆਉਣ ਵਾਲੇ ਸਮੇਂ ‘ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬਿੱਕਰ ਸਿੰਘ ਹਥੋਆ, ਸੰਤੋਖ ਸਿੰਘ, ਨਿੱਕੂ ਬਾਠਾਂ, ਰਾਮਕਿਰਨ ਲਾਂਗੜੀਆਂ, ਜਗਦੇਵ ਸਿੰਘ ਚੌਂਦਾ ਆਦਿ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply