Friday, April 17, 2026

ਅਖੰਡ ਕੀਰਤਨੀ ਜਥੇ ਵੱਲੋਂ ਸੰਸਾਰ ਭਰ ‘ਚ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਕੀਤੇ ਜਾ ਰਹੇ ਕਾਰਜ ਬੇਮਿਸਾਲ

PPN1002201609

ਨਵੀਂ ਦਿੱਲੀ, 10 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਰਣਧੀਰ ਸਿੰਘ ਅਤੇ ਹੋਰ ਪੁਰਾਤਨ ਸਿੰਘਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ, ਨਿਉਂ ਰਣਜੀਤ ਨਗਰ ਵਿਖੇ ਕਰਵਾਏ ਗਏ ਇਸ ਸਮਾਗਮ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਅਰਸ਼ਦੀਪ ਸਿੰਘ ਲੁਧਿਆਣਾ, ਭਾਈ ਹਰਿੰਦਰ ਸਿੰਘ ਰੋਮੀ ਅਤੇ ਭਾਈ ਰਵਿੰਦਰ ਸਿੰਘ ਦਿੱਲੀ ਵਾਲੇ ਨੇ ਸੰਗਤਾਂ ਨੂੰ ਮਨੋਹਰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ।
ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਅਤੇ ਸਰਪ੍ਰਸਤ ਗੁਰਬਚਨ ਸਿੰਘ ਚੀਮਾ ਨੇ ਇਸ ਮੌਕੇ ਹਾਜ਼ਰੀ ਭਰਦੇ ਹੋਏ ਅਖੰਡ ਕੀਰਤਨੀ ਜਥੇ ਵੱਲੋਂ ਸੰਸਾਰ ਭਰ ਵਿਚ ਗੁਰਬਾਣੀ ਦੇ ਪ੍ਰਸਾਰ ਤੇ ਪ੍ਰਚਾਰ ਵਾਸਤੇ ਕੀਤੇ ਜਾ ਰਹੇ ਉਪਰਾਲਿਆਂ ਨੂੰ ਬੇਮਿਸਾਲ ਦੱਸਿਆ। ਰਾਣਾ ਨੇ ਕਿਹਾ ਕਿ ਜਥੇ ਦੇ ਮੈਂਬਰਾਂ ਵੱਲੋਂ ਖੁਦ ਗੁਰਮਤਿ ਦਾ ਧਾਰਨੀ ਹੋ ਕੇ ਗੁਰੂ ਦੀ ਬਾਣੀ ਨੂੰ ਖੁਦ ਗਾਇਨ ਕਰਨਾ ਅਤੇ ਸੰਗਤਾਂ ਨੂੰ ਵੀ ਉਸ ਇਲਾਹੀ ਰਸ ਨਾਲ ਜੋੜਨਾ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ਼ਬਦ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਤਾਗੱਦੀ ਦੇਣ ਦੇ ਮਨੋਰਥ ਨੂੰ ਪੂਰਾ ਕਰਨ ਦੇ ਰਾਹ ਦੇ ਪਾਂਧੀ ਹੋਣ ਦੀ ਹਾਮੀ ਭਰਦੀ ਹੈ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਕਨਵੀਨਰ ਗੁਰਮੀਤ ਸਿੰਘ ਬੋਬੀ ਵੀ ਮੌਜੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply