Monday, August 10, 2026

’ਕੁੜੀਆਂ ਮਾਰਦੇ ਜਾਵਾਂਗੇ ਤਾਂ ਨੂੰਹਾਂ ਕਿੱਥੋਂ ਲਿਆਵਾਂਗੇ’ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਰੈਲੀ

PPN1002201610

ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ ਸੱਗੂ)- ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਅੰਮ੍ਰਿਤਸਰ ਇਕਾਈ ਵੱਲੋਂ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਅਤੇ ‘ਸਵੱਛ ਭਾਰਤ ਅਭਿਆਨ’ ਸਬੰਧੀ ਘਰਿੰਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੀ ਇਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਕੂਲ ਦੇ ਪ੍ਰਿੰਸੀਪਲ ਸ੍ਰੀ ਹਰਜਿੰਦਰ ਖੈੜਾ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।ਸਕੂਲ ਦੇ ਵਿਦਿਆਰਥੀਆਂ ਨੇ ਇਨ੍ਹਾਂ ਵਿਸ਼ਿਆਂ ਬਾਰੇ ਹੱਥਾਂ ਵਿਚ ਤਖ਼ਤੀਆਂ ਫੜੀ ‘ਕੁੱਖ ਬਚਾਓ, ਰੁੱਖ ਲਗਾਓ-ਮਾਨਵਤਾ ਜਗਾਓ’, ‘ਸਾਫ਼ ਸਫ਼ਾਈ ਦਾ ਰੱਖੋ ਖਿਆਲ-ਸਮਾਜ ਨੂੰ ਬਣਾਓ ਖੁਸ਼ਹਾਲ’ ਦੇ ਨਾਅਰੇ ਲਗਾਉਂਦੇ ਘਰਿੰਡਾ ਦੇ ਬਾਜ਼ਾਰ ਵਿਚ ਰੈਲੀ ਕੱਢ ਕੇ ਲੋਕਾਂ ਨੂੰ ਇਨ੍ਹਾਂ ਮਸਲਿਆਂ ਬਾਰੇ ਜਾਗਰੂਕ ਕਰਨ ਦਾ ਉਪਰਾਲਾ ਕੀਤਾ।
ਸਕੂਲ ਦੇ ਪ੍ਰਿੰਸੀਪਲ ਸ੍ਰੀ ਹਰਜਿੰਦਰ ਖੈੜਾ ਨੇ ਬੱਚਿਆਂ ਨੂੰ ਆਪਣੀ ਤੇ ਸਮਾਜ ਦੀ ਚੰਗੀ ਸਿਹਤ ਲਈ ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਆ।ਖੇਤਰੀ ਪ੍ਰਚਾਰ ਅਧਿਕਾਰੀ ਸ੍ਰੀ ਰਾਜੇਸ਼ ਬਾਲੀ ਅਤੇ ਤਕਨੀਕੀ ਸਹਾਇਕ ਸ੍ਰੀ ਕਵੀਸ਼ ਦੱਤ ਨੇ ਬੱਚਿਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਲਿੰਗ ਜਾਂਚ ਦੇ ਖਿਲਾਫ਼ ਆਵਾਜ਼ ਬੁਲੰਦ ਕਰਨ, ਬੇਟੀਆਂ ਨੂੰ ਪੜ੍ਹਾਉਣ ਲਈ ਮਾਪਿਆਂ ਨੂੰ ਉਤਸ਼ਾਹਿਤ ਕਰਨ ਅਤੇ ਸਵੱਛਤਾ ਨਾਲ ਸਿਹਤਮੰਦ ਜ਼ਿੰਦਗੀ ਜਿਊਣ ਲਈ ਜਾਗਰੂਕ ਕੀਤਾ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply