Monday, June 22, 2026

ਸ੍ਰੀ ਅਕਾਲ ਤਖਤ ਸਾਹਿਬ ਦੇ ਮਾਨ ਸਨਮਾਨ ਨੂੰ ਢਾਹ ਲਾਉਣ ਵਾਲੇ ਬਾਜ਼ ਆਉਣ- ਇੰਟਰਨੈਸ਼ਨਲ ਸਿੱਖ ਫੈਡਰੇਸ਼ਨ

PPN1002201618ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੀਤੇ ਦਿਨੀ ਢਾਡੀ ਜਥੇ ਵਲੋਂ ਵਾਰਾਂ ਰਾਹੀਂ ਸਿੱਖ ਸੰਗਤਾਂ ਨੂੰ ਮੌਜੂਦਾ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ‘ਚ ਆਏ ਨਿਘਾਰ ਬਾਰੇ ਸੁਚੇਤ ਕਰ ਰਹੇ ਢਾਡੀ ਕੋਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਵਲੋਂ ਜਬਰੀ ਮਾਇਕ ਖੋਹਣ ਦੀ ਘਟੀਆ ਕਾਰਵਾਈ ਦਾ ਇੰਟਰਨੈਨਲ ਸਿੱਖ ਫੈਡਰੇਸ਼ਨ ਦੇ ਆਗੂਆਂ ਵਲੋਂ ਤਿੱਖਾ ਵਿਰੋਧ ਕੀਤਾ ਗਿਆ।ਫੈਡਰੇਸ਼ਨ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ, ਮੁੱਖ ਬੁਲਾਰਾ ਭਾਈ ਮੇਜਰ ਸਿੰਘ ਖਾਲਸਾ, ਭਾਈ ਸੁਖਜਿੰਦਰ ਸਿੰਘ ਜੋੜਾ, ਭਾਈ ਗੁਰਮਿੰਦਰ ਸਿੰਘ ਚਾਵਲਾ, ਭਾਈ ਜਸਪਾਲ ਸਿੰਘ ਇਸਲਾਮਗੰਜ, ਭਾਈ ਭੁੁਪਿੰੰਦਰ ਸਿੰਘ ਨਾਗੋਕੇ, ਭਾਈ ਬਲਜੀਤ ਸਿੰਘ ਬੀਤਾ ਅਤੇ ਭਾਈ ਮਨਦੀਪ ਸਿੰਘ ਨੇ ਪ੍ਰੈਸ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਸਥਾਪਿਤ ਕੀਤੇ ਰਾਜਸੀ ਪ੍ਰਭੂਸਤਾ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਨਾਲ ਜੋੜਨ ਅਤੇ ਸੰਗਤਾਂ ਵਿੱਚ ਬੀਰ ਰਸ ਭਰਨ ਲਈ ਚਲਾਈ ਢਾਡੀ ਦਰਬਾਰ ਦੀ ਪ੍ਰੰਪਰਾ ਭਾਈ ਸਤਿਨਾਮ ਸਿੰਘ ਲਾਲੂ ਘੁੰਮਣ ਦੇ ਢਾਡੀ ਜੱਥੇ ਵਲੋਂ ਬੜੀ ਜਦੋਜਹਿਦ ਅਤੇ ਕੁਰਬਾਨੀਆਂ ਤੋਂ ਬਾਅਦ ਹੋਂਦ ਵਿੱਚ ਲਿਆਂਦੀ ਗਈ।
ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਮੌਜੂਦਾ ਰਾਜਸੀ ਪਾਰਟੀ ਅਕਾਲੀ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ ਵਲੋਂ ਕੀਤੀ ਗਈ ਬੁਰਛਾਗਰਦੀ ਨਾ ਸਹਿਣਯੋਗ ਹੈ।ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਸਿਆਸੀ ਦਖਲ ਅੰਦਾਜ਼ੀ ਕਰਕੇ ਪਿਛਲੇ ਸਮੇਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਘੋਰ ਬੇਅਦਬੀ ਬਾਰੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਵਿਖੇ ਸਿੱਖ ਕੌਮ ਦੇ ਮਹਾਨ ਪ੍ਰਚਾਰਕਾਂ ਸਿੱਖ ਸੰਗਤਾਂ ਨੂੰ ਸੁਚੇਤ ਕਰਨ ਲਈ ਕੀਤੀ ਗਈ ਵਿਚਾਰਾਂ ਦੇ ਵਿਰੋਧ ਵਿੱਚ ਆਪਣੀ ਰਾਜਸੀ ਤਾਕਤ ਦਾ ਪ੍ਰਯੋਗ ਕਰਦੇ ਹੋਏ ਉਨ੍ਹਾਂ ਪ੍ਰਚਾਰਕਾਂ ਦੀ ਕਥਾ ‘ਤੇ ਰੋਕ ਲਗਾਈ ਗਈ ਜੋ ਕਿ ਬਹੁਤ ਹੀ ਨਿੰਦਣਯੋਗ ਹੈ।ਫੈਡਰੇਸ਼ਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੇ ਧਾਰਮਿਕ ਜਜਬਾਤਾਂ ਨਾਲ ਖਿਲਵਾੜ ਕਰਨਾ ਬੰਦ ਕਰੇ ਅਤੇ ਆਪਣੇ ਇਹੋ ਜਿਹੇ ਹੋਛੇ ਆਗੂਆਂ ਨੂੰ ਨੱਥ ਪਾਵੇ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply