Saturday, June 13, 2026

ਕੰਪਿਊਟਰ ਅਧਿਆਪਕਾਂ ਵਲੋਂ ਮੰਗਾਂ ਸਬੰਧੀ ਸਕੱਤਰੇਤ ਅੱਗੇ ਰੋਸ ਪ੍ਰਦਰਸ਼ਨ

PPN1102201603ਬਠਿੰਡਾ, 11 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਜਿਲ੍ਹੇ ਦੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ ਡਾ: ਅੰਬੇਡਕਰ ਪਾਰਕ ਵਿਚ ਆਪਣੀਆਂ ਹੱਕੀਂ ਮੰਗਾਂ ਸਬੰਧੀ ਸਕੱਤਰੇਤ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪ੍ਰਧਾਨ ਪ੍ਰਦੀਪ ਮਲੂਕਾ ਅਤੇ ਜਨਰਲ ਸਕੱਤਰ ਹਰਚਰਨ ਸਿੰਘ ਨੇ ਆਪਣੇ ਸਮੂਹ ਕੰਪਿਊਟਰ ਅਧਿਆਪਕ ਸਾਥੀਆਂ ਨੂੰ ਸੰਬੋਧਣ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ਪਿਕਟਸ ਸੁਸਾਇਟੀ ਵਿੱਚ ਰੈਗਲੂਰ ਤਾਂ ਕਰ ਦਿੱਤਾ ਹੈ ਪਰ ਕਦੇ ਵੀ ਰੈਗੂਲਰ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਮਹੁੱਈਆ ਨਹੀ ਕੀਤੀਆਂ। ਯੂਨੀਅਨ ਦੀ ਇਕੋ ਇਕ ਮੰਗ ਕਿ ਸੂਬੇ ਵਿੱਚ ਕੰਮ ਕਰ ਰਹੇ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਬਿਨ੍ਹਾਂ ਸ਼ਰਤ ‘ਤੇ ਵੋਕੇਸ਼ਨਲ ਮਾਸਟਰ ਦੇ ਗ੍ਰੇਡ ਸਮੇਤ ਸਿੱਖਿਆ ਵਿਭਾਗ ਵਿਚ ਸ਼ਾਮਲ ਕੀਤਾ ਜਾਵੇ। ਇਸ ਮੌਕੇ ਪ੍ਰੈਸ ਸਕੱਤਰ ਨਵਦੀਪ ਸ਼ਰਮਾਂ ਨੇ ਚਿਤਾਵਨੀ ਦਿੱਤੀ ਕਿ ਜਦੋ ਤੱਕ ਸੂਬਾ ਸਰਕਾਰ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਸ਼ਾਮਲ ਨਹੀ ਕਰਦੀ ਤਦ ਤੱਕ ਸੰਘਰਸ਼ ਜਾਰੀ ਰਹੇਗਾ। ਜਿਸ ਤਹਿਤ 21 ਫਰਵਰੀ ਨੂੰ ਸੂਬਾ ਪੱਧਰੀ ਰੈਲੀ ਮੋਹਾਲੀ ਵਿਖੇ ਕੀਤੀ ਜਾਵੇਗੀ। ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਦਿੱਤਾ ਗਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ, ਸਰਬਜੀਤ ਸਿੰਘ, ਮੀਤ ਪ੍ਰਧਾਨ ਪੰਕਜ ਕਾਂਸਲ, ਵਿੱਤ ਸਕੱਤਰ ਗੁਰਪ੍ਰੀਤ ਸਿੰਘ ਵਿਸੇਸ਼ ਸਕੱਤਰ ਆਸ਼ੂ ਸਿੰਘ, ਸਲਾਹਕਾਰ ਕੁਲਵੰਤ ਸਿੰਘ ਬਲਕਰਨ ਸਿੰਘ ਲਹਿਰਾ ਬਲਾਕ ਪ੍ਰਧਾਨ ਮਨਦੀਪ ਤਲਵੰਡੀ, ਭਾਰਤ ਭੂਸ਼ਣ ਆਦਿ ਹਾਜ਼ਰ ਸਨ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply