Wednesday, June 10, 2026

ਸਫਦਰਜੰਗ ਇਨਕਲੇਵ ਅਤੇ ਸੰਤਗੜ੍ਹ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

Rana Paramjit  Singhਨਵੀਂ ਦਿੱਲੀ, 11, ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 13 ਫਰਵਰੀ ਸ਼ਾਮ ਰਹਰਾਸਿ ਦੇ ਪਾਠ ਉਪਰੰਤ ਸ੍ਰੀ ਗੁਰੂ ਸਿੰਘ ਸਭਾ ਸੰਤਗੜ੍ਹ (ਸ਼ਮਸ਼ਾਨ ਘਾਟ ਰੋਡ) ਤਿਲਕ ਨਗਰ ਅਤੇ ਸ੍ਰੀ ਗੁਰੂ ਸਿੰਘ ਸਭਾ, ਬੀ-2, ਕ੍ਰਿਸ਼ਨਾ ਨਗਰ, ਸਫਦਰਜੰਗ ਇਨਕਲੇਵ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਸੰਤਗੜ੍ਹ ਵਿਖੇ ਹੋ ਰਹੇ ਸਮਾਗਮ ਵਿੱਚ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਰਬਾਰਾ ਸਿੰਘ, ਢਾਡੀ ਭਾਈ ਹਰਭਜਨ ਸਿੰਘ ਖਾਲਸਾ (ਹਜ਼ੂਰੀ ਢਾਡੀ ਗੁ. ਸੀਸਗੰਜ ਸਾਹਿਬ), ਭਾਈ ਹਰਜੋਤ ਸ਼ਿੰਘ ਜ਼ਖਮੀ (ਜਲੰਧਰ). ਢਾਡੀ ਬੀਬੀ ਰਣਵੀਰ ਕੌਰ (ਨਾਭਾ) ਦੇ ਜੱਥੇ ਗੁਰ-ਸ਼ਬਦ ਦੇ ਕੀਰਤਨ ਅਤੇ ਢਾਡੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਸਫਦਰਜੰਗ ਇਨਕਲੇਵ ਵਿਖੇ ਹੋ ਰਹੇ ਸਮਾਗਮ ਵਿਚ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਭਾਈ ਰਵਨੀਤ ਸਿੰਘ (ਦਿੱਲੀ), ਸ੍ਰੀ ਗੁਰੂ ਗ੍ਰੰਥ ਸਾਹਿਬ ਵਿਦਿਆ ਕੇਂਦਰ ਮਹਿਰੋਲੀ, ਭਾਈ ਅਰਸ਼ਦੀਪ ਸਿੰਘ (ਲੁਧਿਅਣਾ) ਅਤੇ ਭਾਈ ਲਖਵਿੰਦਰ ਸਿੰਘ (ਸ੍ਰੀ ਦਰਬਾਰ ਸਾਹਿਬ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਹੋਰ ਦਸਿਆ ਕਿ ਸੰਤਗੜ੍ਹ ਵਿਖੇ ਹੋ ਰਹੇ ਸਮਾਗਮ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਚਮਨ ਸਿੰਘ ਸਾਹਿਬਪੁਰਾ ਤੇ ਸਫਦਰਜੰਗ ਇਨਕਲੇਵ ਵਿਖੇ ਹੋ ਰਹੇ ਸਮਾਗਮ ਵਿੱਚ ਸ. ਗੁਰਮੀਤ ਸਿੰਘ ਫੈਡਰੇਸ਼ਨ ਤੋਂ ਇਲਾਵਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply