Friday, March 20, 2026

ਮਸਕੀਨ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਅੱਜ

Rana Paramjit Singhਨਵੀਂ ਦਿੱਲੀ, 11, ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਲ੍ਹ, ਸ਼ੁਕਰਵਾਰ ਸ਼ਾਮ ਪੰਥ ਰਤਨ ਗਿਆਨੀ ਸੰਤ ਸਿੰਘ ਜੀ ਮਸਕੀਨ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟ)ਿ ਨੇ ਦਸਿਆ ਕਿ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸ਼ੁਕਰਵਾਰ, 12 ਫਰਵਰੀ ਸ਼ਾਮ ਨੂੰ ਹੋ ਰਹੇ ਇਸ ਕੀਰਤਨ ਸਮਾਗਮ ਦੀ ਅਰੰਭਤਾ ਰਹਰਾਸਿ ਸਾਹਿਬ ਦੇ ਪਾਠ ਨਾਲ ਹੋਵੇਗੀ। ਉਪਰੰਤ ਭਾਈ ਹਰਜੀਤ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਸੀਸਗੰਜ ਸਾਹਿਬ), ਬੀਬੀ ਜਸਬੀਰ ਕੌਰ ਮਨਜੋਤ ਕੌਰ (ਮਸਕੀਨ ਜੀ ਦਾ ਪਰਿਵਾਰ), ਭਾਈ ਗੁਰਮੀਤ ਸਿੰਘ (ਚੰਡੀਗੜ੍ਹ) ਅਤੇ ਭਾਈ ਚਮਨਜੀਤ ਸਿੰਘ (ਦਿੱਲੀ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਭਾਈ ਹਰਬਨ ਸਿੰਘ (ਅਲਵਰ) ਗੁਰ-ਸ਼ਬਦ ਦੀ ਕੱਥਾ ਰਾਹੀਂ ਮਸਕੀਨ ਜੀ ਦੇ ਜੀਵਨ ਤੇ ਉਨ੍ਹਾਂ ਵਲੋਂ ਸਿੱਖੀ ਪ੍ਰਚਾਰ ਵਿੱਚ ਪਾਏ ਅਦੁਤੀ ਯੋਗਦਾਨ ਤੋਂ ਸੰਗਤਾਂ ਨੂੰ ਜਾਣੂ ਕਰਵਾਣਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply