ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਾਲਜ ਵਿਕਾਸ ਕੋਂਸਲ ਦੀ ਇਕੱਤਰਤਾ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਸਿੰਡੀਕੇਟ ਰੂਮ ਵਿਖੇ ਹੋਈ। ਇਸ ਮੀਟਿੰਗ ਵਿਚ ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ, ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ, ਪ੍ਰੋ. ਆਰ.ਕੇ. ਮਹਾਜਨ, ਡੀਨ, ਕਾਲਜ ਵਿਕਾਸ ਕੌਂਸਲ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਮੈਂਬਰ ਪ੍ਰਿੰਸੀਪਲ ਸ਼ਾਮਿਲ ਹੋਏ। ਇਕੱਤਰਤਾ ਦੌਰਾਨ ਸਰਬ-ਸੰਮਤੀ ਨਾਲ ਸਾਰੇ ਮੈਂਬਰਾਂ ਵੱਲੋਂ ਇਹ ਫੈਸਲਾ ਲਿਆ ਗਿਆ ਕਿ ਸਮੈਸਟਰ ਸਿਸਟਮ ਅਤੇ ਮੌਜੂਦਾ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਯੂਨੀਵਰਸਿਟੀ ਦੇ ਅਕਾਦਮਿਕ ਕੈਲੰਡਰ ਵਿਚ ਲੋੜੀਂਦੀ ਸੋਧ ਕੀਤੀ ਜਾਵੇਗੀ। ਪ੍ਰੋ. ਬਰਾੜ ਨੇ ਦੱਸਿਆ ਕਿ ਯੁੂਨੀਵਰਸਿਟੀ ਵੱਲੋਂ ਸਿਲੇਬਸ ਵਿਚ ਮੌਜੂਦਾ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਮਾਹਿਰਾਂ ਦੀਆਂ ਸਿਫਾਰਿਸ਼ਾਂ ਅਨੁਸਾਰ ਸੋਧ ਕੀਤੀ ਜਾਵੇ। ਪ੍ਰੋ. ਬਰਾੜ ਨੇ ਦੱਸਿਆ ਕਿ ਯੂ.ਜੀ.ਸੀ. ਵੱਲੋਂ ਕਾਲਜਾਂ ਨੂੰ ਦਿੱਤੇ ਜਾਣ ਵਾਲੇ ਇਨੋਵੇਟਿਵ ਕੋਰਸਾਂ ਨੂੰ ਹੋਰ ਮਜਬੂਤ ਕੀਤਾ ਜਾਵੇ ਅਤੇ ਇਸ ਕਾਰਜ ਲਈ ਯੂਨੀਵਰਸਿਟੀ ਵੱਲੋਂ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੁੜ-ਮੁਲਾਂਕਣ ਦੀ ਆਨ-ਲਾਈਨ ਐਪਲੀਕੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਬਹੁਤ ਸਹਾਇਤਾ ਹੋਵੇਗੀ ਅਤੇ ਮੁਲਾਂਕਣ ਦੀ ਪ੍ਰਕ੍ਰਿਆ ਤੇਜ ਹੋ ਜਾਵੇਗੀ। ਪ੍ਰੋ. ਬਰਾੜ ਨੇ ਸਬੰਧਤ ਕਾਲਜਾਂ ਦੇ ਪ੍ਰਿੰਸੀਪਲਾਂ ਦਾ ਧੰਨਵਾਦ ਕੀਤਾ ਅਤੇ ਅਕਾਦਮਿਕਤਾ ਦਾ ਮਿਆਰ ਹੋਰ ਚੁੱਕਾ ਚੁੱਕਣ ਲਈ ਉਸਾਰੂ ਸੁਝਾਵਾਂ ਦੀ ਮੰਗ ਕੀਤੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media