ਪੱਟੀ, 11 ਫਰਵਰੀ (ਰਣਜੀਤ ਸਿੰਘ ਮਾਹਲਾ)- ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਕੁਲਵਿੰਦਰ ਸਿੰਘ ਸਹੋਤਾ ਮੰਡਲ ਇੰਚਾਰਜ ਦੀ ਅਗਵਾਈ ਹੇਠ ਪਿੰਡ ਉਬੋਕੇ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਤਾਰ ਸਿੰਘ ਖਵਾਸਪੁਰਾ ਨੇ ਦੱਸਿਆ ਕਿ 13 ਫਰਵਰੀ ਨੂੰ ਤਰਨਤਾਰਨ ਵਿਖੇ ਹੋ ਰਹੀ ਮੀਟਿੰਗ ਵਿੱਚ ਨਰਿੰਦਰ ਕਸ਼ਯਪ ਮੈਂਬਰ ਰਾਜਸਭਾ ਅਤੇ ਇੰਚਾਰਜ ਪੰਜਾਬ, ਚੰਡੀਗੜ੍ਹ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਅਗਾਮੀ ਵਿਧਾਨ ਸਭਾ ਚੋੋਣਾਂ ਆਪਣੇ ਬਲਬੂਤ ‘ਤੇ ਲੜਣ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨਗੇ। ਇਸ ਮੌਕੇ ਬੋਲਦਿਆਂ ਪ੍ਰਦੀਪ ਸਿੰਘ ਵਾਲੀਆ ਮੰਡਲ ਇੰਚਾਰਜ ਲੋਕ ਸਭਾ ਹਲਕਾ ਅੰਮ੍ਰਿਤਸਰ ਨੇ ਕਿਹਾ ਕਿ ਸਾਨੂੰ ਸਾਰਿਆਂ ਵਰਗਾਂ ਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਵਰਗੀਆਂ ਭ੍ਰਿਸ਼ਟ ਸਰਕਾਰਾਂ ਤੋਂ ਕਿਨਾਰਾ ਕਰਕੇ ਬਸਪਾ ਦੀ ਸਰਕਾਰ ਬਣਾਉਣੀ ਚਾਹੀਦੀ ਹੈ। ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਰਵਿੰਦਰ ਕੁਮਾਰ ਹੰਸ ਰਾਜ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੀ ਜੀਵਨੀ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ 15 ਮਾਰਚ ਨੂੰ ਕਾਸ਼ੀ ਰਾਮ ਜੀ ਦੇ ਜਨਮ ਦਿਹਾੜੇ ਮੌਕੇ ਸ਼੍ਰੀਮਤੀ ਮਾਯਾਵਤੀ ਨਵਾਂ ਸ਼ਹਿਰ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਵਰਕਰਾਂ ਨੂੰ ਨਾਲ ਲੈ ਕੇ ਸ਼੍ਰੀਮਤੀ ਮਾਯਾਵਤੀ ਦੇ ਵਿਚਾਰ ਸੁਨਣ ਲਈ 15 ਮਾਰਚ ਨੂੰ ਨਵਾਂ ਸ਼ਹਿਰ ਪਹੁੰਚਣ। ਇਸ ਮੌਕੇ ਪ੍ਰਧਾਨ ਮੰਗਲ ਸਿੰਘ, ਦੇਸਾ ਸਿੰਘ ਕੈਰੋਂ, ਬਾਬਾ ਬਰੱਖਾ ਸਿੰਘ, ਬਾਬਾ ਧਰਮ ਸਿੰਘ, ਜਸਵਿੰਦਰ ਸਿੰਘ, ਸਵਰਨ ਸਿੰਘ, ਕਸ਼ਮੀਰ ਸਿੰਘ ਸੰਧੂ, ਹੀਰਾ ਸਿੰਘ, ਜਸਬੀਰ ਸਿੰਘ, ਸਾਧਾ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਿਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media