Monday, July 8, 2024

ਸ. ਮਨਮੋਹਨ ਸਿੰਘ ਬਰਾੜ ਨੂੰ ਹਜ਼ਾਰਾਂ ਸੇਜ਼ਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ

ਅੰਮ੍ਰਿਤਸਰ, 11 ਫਰਵਰੀ (ਗੁਰਪ੍ਰੀਤ ਸਿੰਘ) – ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਸ. ਮਨਮੋਹਨ ਸਿੰਘ ਬਰਾੜ ਦਾ ਆਪਣੇ ਗ੍ਰਹਿ ਫਰੀਦਕੋਟ ਵਿਖੇ ਦਿਹਾਂਤ ਹੋ ਗਿਆ।ਉਹ ਤਕਰੀਬਨ 82 ਵਰ੍ਹਿਆਂ ਦੇ ਸਨ।ਸ. ਮਨਮੋਹਨ ਸਿੰਘ ਬਰਾੜ ਦਾ ਅੰਤਿਮ ਸੰਸਕਾਰ ਫਰੀਦਕੋਟ ਵਿਖੇ ਧਾਰਮਿਕ ਰਸਮਾਂ ਅਨੁਸਾਰ ਕੀਤਾ ਗਿਆ, ਜਿਥੇ ਉਨ੍ਹਾਂ ਨੂੰ ਹਜ਼ਾਰਾਂ ਨਮ ਅੱਖਾਂ ਨੇ ਅੰਤਿਮ ਵਿਦਾਇਗੀ ਦਿੱਤੀ।  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਵੱਲੋਂ ਸ. ਸ਼ੇਰ ਸਿੰਘ ਮੰਡਵਾਲਾ, ਸ. ਲਖਮੀਰ ਸਿੰਘ, ਬੀਬੀ ਗੁਰਿੰਦਰ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਸ. ਮੱਖਣ ਸਿੰਘ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਸ. ਕੇਵਲ ਸਿੰਘ ਵਧੀਕ ਸਕੱਤਰ ਨੇ ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਦੁਸ਼ਾਲਾ ਤੇ ਗੁਰੂ-ਘਰ ਦੀ ਬਖਸ਼ਿਸ਼ ਸਿਰੋਪਾਓ ਪਾਇਆ।ਸ. ਮਨਮੋਹਨ ਸਿੰਘ ਬਰਾੜ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਇਕਲੌਤੇ ਸਪੁੱਤਰ ਸ. ਰਮਨਦੀਪ ਸਿੰਘ ਨੇ ਦਿੱਤੀ।  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਮਨਮੋਹਨ ਸਿੰਘ ਬਰਾੜ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਬਰਾੜ ਦਾ ਜਨਮ 17 ਜੁਲਾਈ 1934 ਨੂੰ ਪਿੰਡ ਮਤਾ, ਨੇੜੇ ਕੋਟਕਪੁਰਾ ਵਿਖੇ ਹੋਇਆ ਤੇ ਮੌਜੂਦਾ ਸਮੇਂ ਉਹ ਫਰੀਦਕੋਟ ਵਿਖੇ ਰਹਿ ਰਹੇ ਸਨ।ਉਨ੍ਹਾਂ ਕਿਹਾ ਕਿ ਸ. ਬਰਾੜ 1977 ਵਿੱਚ ਅਕਾਲੀ ਸਰਕਾਰ ਸਮੇਂ ਐਮ ਐਲ ਏ ਰਹੇ।ਉਨ੍ਹਾਂ ਕਿਹਾ ਕਿ 2002 ਤੋਂ 2004 ਅਤੇ 2008 ਤੋਂ ਹੁਣ ਤੀਕ ਇਨ੍ਹਾਂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਵਜੋਂ ਵੱਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ।ਉਨ੍ਹਾਂ ਕਿਹਾ ਕਿ ਸ. ਬਰਾੜ ਦੇ ਅਕਾਲ ਚਲਾਣੇ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਸਤਿਗੁਰੂ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਸ. ਮਨਮੋਹਨ ਸਿੰਘ ਬਰਾੜ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ, ਸਨੇਹੀਆਂ ਤੇ ਸੰਗਤਾਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ ਅਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਵੀ ਸ. ਮਨੋਮਹਨ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਇਸ ਮੌਕੇ ਸ. ਜਰਨੈਲ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਮੁਕਤਸਰ, ਸ. ਕੁਲਵੰਤ ਸਿੰਘ ਮੈਨੇਜਰ ਗੁਰਦੁਆਰਾ ਜਾਮਣੀ ਸਾਹਿਬ ਵਜੀਦਪੁਰ, ਸ. ਸਾਰਜ ਸਿੰਘ ਮੈਨੇਜਰ ਗੁਰਦੁਆਰਾ ਗੰਢ ਸਾਹਿਬ ਜੈਤੋ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply