Monday, July 8, 2024

ਮਿਸ ਸ਼ੀਨਾ ਅਗਰਵਾਲ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਅਹੁੱਦਾ ਸੰਭਾਲਿਆ

Miss Sheena Aggarwal ADCਬਠਿੰਡਾ, 12 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਈ ਏ ਐਸ ਮਿਸ ਸ਼ੀਨਾ ਅਗਰਵਾਲ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਠਿੰਡਾ ਵਜੋ ਅਹੁੱਦਾ ਸੰਭਾਲਿਆ। 2012 ਬੈਚ ਦੇ ਆਈ ਏ ਐਸ ਅਫ਼ਸਰ ਮਿਸ ਅਗਰਵਾਨ ਨੇ ਪਹਿਲਾਂ ਵਧੀਕ ਕਮਿਸ਼ਨਰ ਨਗਰ ਨਿਗਮ ਵੱਜੋਂ ਲੁਧਿਆਣਾ ਵਿਖੇ ਆਪਣੀ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਚਲ ਰਹੇ ਵਿਕਾਸ ਕਾਰਜਾ ਨੂੰ ਸਮੇਂ ਸਿਰ ਨੇਪਰੇ ਚਾੜਨਾ ਅਤੇ ਲੋਕਾਂ ਨੂੰ ਸਾਫ਼ ਸੁਥਰ ਪ੍ਰਸ਼ਾਸਨ ਦੇਣਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਉਹ ਚਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਜਲਦ ਹੀ ਕਰਨਗੇ ਤਾਂ ਜੋ ਲੋਕਾਂ ਸਬੰਧੀ ਮੁੱਦਿਆਂ ਨੂੰ ਪਹਿਲ ਦੇ ਅਧਾਰ ਤੇ ਹਲ ਕਰਨ ਦੀ ਤਰਜੀਹ ਦਿੱਤੀ ਜਾਵੇਗੀ।ਮਿਸ ਅਗਰਵਾਲ ਨੇ ਕਿਹਾ ਕਿ ਲੋਕ ਕਿਸੇ ਵੀ ਕੰਮ ਕਾਜ ਵਾਲੇ ਦਿਨ ਉਨਾਂ੍ਹ ਦੇ ਦਫ਼ਤਰ ਆ ਕੇ ਆਪਣੀਆਂ ਸਮੱਸਿਆਵਾਂ ਦਸ ਸਕਦੇ ਹਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply