Monday, July 8, 2024

ਪ੍ਰੀਖਿਆ ਕੇਂਦਰਾਂ ਦੁਆਲੇ ਦਫ਼ਾ 144 ਲਗਾਉਣ ਦੇ ਹੁਕਮ ਜਾਰੀ

ਬਠਿੰਡਾ, 12 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਮੈਜਿਸਟਰੇਟ ਡਾ: ਬਸੰਤ ਗਰਗ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆਰਥੀਆਂ ਦੇ ਮਾਤਾ-ਪਿਤਾ/ਰਿਸਤੇਦਾਰ ਅਤੇ ਆਮ ਪਬਲਿਕ ਦੇ ਇਕੱਠੇ ਹੋਣ ਤੇ ਅਤੇ ਕਿਸੇ ਵੀ ਇਲੈਕਟਰੋਨਿਕ ਮੀਡੀਆ/ਲਾਉਡ ਸਪੀਕਰ ਚਲਾਉਣ ਤੇ ਵੀ ਪਾਬੰਦੀ ਲਗਾਈ ਹੈ।ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅੱਜ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਡਾਇਰੈਕਟਰ, ਸਿਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਚੰਡੀਗੜ੍ਹ ਵਲੋ ਜ਼ਿਲ੍ਹਾ ਬਠਿੰਡਾ ਵਿੱਚ ਮਿਤੀ 14-2-2016 ਨੂੰ ਲੈਕਚਰਾਰ ਦਾ ਟੈਸਟ ਕੰਡਕਟ ਕੀਤਾ ਜਾ ਰਿਹਾ ਹੈ ਜਿਸ ਨੂੰ ਮੁੱਖ ਰੱਖਦਿਆ ਇਸ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦਫ਼ਾ 144 ਲਗਾਉਣ ਦੀ ਲੋੜ ਮਹਿਸੂਸ ਕੀਤੀ ਗਈ ਹੈ ਤਾਂ ਜੋ ਪ੍ਰੀਖਿਆ ਨੂੰ ਨਕਲ ਰਹਿਤ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ ਜ਼ਿਲ੍ਹਾ ਬਠਿੰਡਾ ਵਿਚ ਪੈਂਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਇਹ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਇਹ ਹੁਕਮ ਮਿਤੀ 14-2-2016 ਲਈ ਲਾਗੂ ਰਹੇਗਾ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply