Monday, July 8, 2024

ਗੁਰੂ ਗੋਬਿੰਦ ਸਿੰਘ ਜੀ ਤੇ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 14 ਫਰਵਰੀ ਨੂੰ

PPN1202201603ਸੰਦੌੜ, 12 ਫਰਵਰੀ (ਹਰਮਿੰਦਰ ਸਿੰਘ ਭੱਟ)- ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਿੰਡ ਬਿਸਨਗੜ੍ਹ ਵਿਖੇ ਗੁਰਦੁਆਰਾ ਸਿੰਘ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਉਪਰਾਲੇ ਸਦਕਾ ਧੰਨ ਸਾਹਿਬ ਸ੍ਰੀ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਮਿਤੀ 14 ਫਰਵਰੀ ਨੂੰ ਆਯੋਜਿਤ ਕਰਵਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਾਬਾ ਚਮਕੌਰ ਸਿੰਘ ਅਤੇ ਭਾਈ ਰਣਧੀਰ ਸਿੰਘ ਫ਼ੌਜੀ ਨੇ ਦੱਸਿਆ ਕਿ ਇਸ ਮੌਕੇ ਪੰਥ ਪ੍ਰਸਿੱਧ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਅਤੇ ਬਾਬਾ ਜਸਦੇਵ ਸਿੰਘ ਲੋਹਟਬਦੀ ਵਾਲੇ ਕਥਾ ਕੀਰਤਨ ਅਤੇ ਰਾਗੀ, ਢਾਡੀ, ਕਵੀਸਰੀ ਜਥੇ ਹਾਜਰੀ ਭਰ ਕੇ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਇਸ ਦੌਰਾਨ ਗੁਰੂ ਕੀ ਫੌਜ ਦੇ ਲਾਡਲੇ ਸਿੰਘ ਖਾਲਸੇ ਦੀ ਪੁਰਾਤਨ ਯੁੱਧ ਕਲਾ ਦੇ ਅਸਰਚਜ ਕਰ ਦੇਣ ਵਾਲੇ ਜੌਹਰ ਦਿਖਾਉਣਗੇ। ਉਨਾਂ ਸਮਗਾਮ ਸੰਬੰਧੀ ਦੱਸਿਆ ਕਿ ਅਜੋਕੀ ਪੀੜੀ ਨੂੰ ਸਿੱਖੀ ਜੀਵਨ ਪ੍ਰਤੀ ਜਾਗਰੂਕ ਕਰਨ ਹਿੱਤ ਮਿਤੀ 21 ਫਰਵਰੀ ਨੂੰ ਦਸਮੇਸ਼ ਗੁਰਮਤਿ ਪ੍ਰਚਾਰ ਟ੍ਰਸਟ ਬਿਸਨਗੜ੍ਹ ਵਲੋਂ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿਚ ਲੰਮੇ ਕੇਸਾਂ, ਗੁਰਬਾਣੀ ਕੰਠ, ਸਬਦ-ਗਾਇਨ ਕੀਰਤਨ ਦੇ ਮੁਕਾਬਲੇ ਕਰਵਾਏ ਜਾਣਗੇ ਜੇਤੂ ਬਚਿਆਂ ਨੂੰ ਨਕਦ ਅਤੇ ਟਰਾਫੀਆਂ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਮੌਕੇ ਉਨਾਂ ਨਾਲ ਹੈਡ ਗ੍ਰੰਥੀ ਬਾਬਾ ਅਵਤਾਰ ਸਿੰਘ, ਭਾਈ ਨਿਰਮਲ ਸਿੰਘ ਸੁਬੇਦਾਰ, ਭਾਈ ਕੁਲਵੰਤ ਸਿੰਘ, ਭਾਈ ਜਗਤਾਰ ਸਿੰਘ ਚਹਿਲ ਤੋਂ ਇਲਾਵਾ ਕਮੇਟੀ ਮੈਂਬਰ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply