Saturday, September 26, 2026

ਇਸਲਾਮੀਆ ਸਕੂਲ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ

PPN1202201605

ਮਾਲੇਰਕੋਟਲਾ, 12 ਫਰਵਰੀ (ਹਰਮਿੰਦਰ ਸਿੰਘ ਭੱਟ)- ਪੰਜਾਬ ਦੇ ਸਭ ਤੋਂ ਵੱਡੇ ਤੇ ਪੁਰਾਣੇ ਵਿੱਦਿਅਕ ਅਦਾਰੇ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਇੱਕ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰਿੰਸੀਪਲ ਇਲਿਆਸ ਅੰਸਾਰੀ ਵੱਲੋਂ ਵਿਦਿਆਰਥੀਆਂ ਨੂੰ ਅਪਣੀ ਰੁਚੀ ਦੇ ਅਨੁਸਾਰ ਕਿੱਤਾ ਮੁੱਖੀ ਕੋਰਸਾਂ ਨੂੰ ਚੁਣਨ ਦੀ ਸਲਾਹ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਾਰਵੀਂ ਜਮਾਤ ਤੋਂ ਬਾਅਦ ਅਕਸਰ ਵਿਦਿਆਰਥੀ ਬੀ.ਏ, ਬੀ.ਐਸ.ਸੀ ਵਿੱਚ ਦਾਖਲਾ ਲੈ ਲੈਂਦੇ ਹਨ। ਉਨ੍ਹਾਂ ਦਾ ਕੋਈ ਨਿਸਚਿਤ ਉਦੇਸ਼ ਨਹੀਂ ਹੁੰਦਾ। ਇਨ੍ਹਾਂ ਹੀ ਕਾਰਨਾਂ ਕਰਕੇ ਵਿਦਿਆਰਥੀ ਗ੍ਰੈਜੂਏਸ਼ਨ ਅਤੇ ਪੋਸਟ-ਗਰੈਜੁਏਸ਼ਨ ਕਰਨ ਤੋਂ ਬਾਅਦ ਵਿਹਲੇ ਫਿਰਦੇ ਹਨ ਅਤੇ ਅਪਣੀ ਜਿੰਦਗੀ ਦਾ ਕੀਮਤੀ ਸਮਾਂ ਬਰਬਾਦ ਕਰ ਲੈਂਦੇ ਹਨ। ਸ਼੍ਰੀ ਅੰਸਾਰੀ ਨੇ ਕਿਹਾ ਕਿ ਵਿਦਿਆਰਥੀ ਸੋਚ ਸਮਝ ਕੇ ਹੀ ਅਪਣੀ ਉੱਚ ਸਿੱਖਿਆ ਦੀ ਲਾਈਨ ਦੀ ਚੋਣ ਕਰਨ ਤਾਂ ਕਿ ਮੁਕਾਬਲੇ ਦੇ ਇਸ ਯੁੱਗ ਵਿੱਚ ਅਪਣੀ ਮੰਜਿਲ ਨੂੰ ਪ੍ਰਾਪਤ ਕਰ ਸਕਣ। ਇਸ ਮੌਕੇ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ, ਪ੍ਰਸਿੱਧ ਵਿਦਵਾਨ ਹਾਫਿਜ ਈਸਾ ਨਦਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਿਦਿਆਰਥੀਆਂ ਨੇ ਸਕੂਲ ਤੋਂ ਵਿਦਾਇਗੀ ਦੇ ਭੁਵਕ ਗੀਤ ਸੁਣਾ ਕੇ ਸਭ ਨੂੰ ਹਲੂਣ ਕੇ ਰੱਖ ਦਿੱਤਾ। ਉਨ੍ਹਾਂ ਇਸ ਮੌਕੇ ਤੇ ਕੁਈਜ ਮੁਕਾਬਲੇ ਦਾ ਵੀ ਆਯੋਜਨ ਕੀਤਾ। ਮੰਚ ਦਾ ਸੰਚਾਲਨ ਸਈਅਦ ਖਤੀਬ ਹੈਦਰ ਨੇ ਬੜ੍ਹੇ ਹੀ ਸੁਚੱਜੇ ਢੰਗ ਨਾਲ ਕੀਤਾ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply