Tuesday, September 29, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਬਸੰਤ ਮਨਾਈ

ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ, ਵਿਖੇ ਬਸੰਤ ਦਾ ਤਿਉਹਾਰ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜ਼ਸਵਿੰਦਰ ਸਿੰਘ ਐਡਵੋਕੇਟ ਤੇ ਕੁਲਜੀਤ ਸਿੰਘ ਸਾਹਨੀ ਨੇ ਸਟਾਫ਼ ਅਤੇ ਬੱਚਿਆਂ ਨੂੰ ਬਸੰਤ ਦੇ ਤਿਉਹਾਰ ਦੀ ਵਧਾਈ ਦਿੱਤੀ।ਸਕੂਲ ਦੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਗੀਤ, ਨਾਚ, ਭਾਸ਼ਣ, ਫੈਂਸੀ ਡ੍ਰੈੱਸ ਅਤੇ ਲਘੂ ਨਾਟਕ ਸ਼ਾਮਲ ਸਨ। ਲਘੂ ਨਾਟਕਾਂ ਰਾਹੀਂ ਬੱਚਿਆਂ ਨੂੰ ਕਦੀ ਝੂਠ ਨਾ ਬੋਲਣ ਅਤੇ ਦੂਜਿਆਂ ਦੀ ਮਦਦ ਕਰਨ ਦੀ ਸਿੱਖਿਆ ਦਿੱਤੀ ਗਈ।ਸਾਰੇ ਬੱਚਿਆਂ ਨੇ ਪੀਲੇ ਰੰਗ ਦੇ ਕੱਪੜੇ ਪਾਏ ਹੋਏ ਸਨ ਅਤੇ ਬਸੰਤ ਦਾ ਖੂਬ ਨਜ਼ਾਰਾ ਪੇਸ਼ ਕਰ ਰਹੇ ਸਨ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ, ਬਸੰਤ ਦੇ ਤਿਉਹਾਰ ਦੇ ਇਤਿਹਾਸ ਅਤੇ ਮਹੱਤਵ ਤੇ ਚਾਨਣਾ ਪਾਇਆ। ਉਨਾਂ੍ਹ ਕਿਹਾ ਕਿ ਇਹ ਮੌਸਮ ਪੜ੍ਹਾਈ ਕਰਨ ਲਈ ਉੱਤਮ ਹੈ ਅਤੇ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰ ਕੇ ਆਉਣ ਵਾਲੀ ਸਲਾਨਾ ਪ੍ਰੀਖਿਆ ਦੀ ਤਿਆਰੀ ਵਿੱਚ ਜੁੱਟ ਜਾਣਾ ਚਾਹੀਦਾ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply