Monday, July 8, 2024

’ਆਈ ਬਸੰਤ ਪਾਲਾ ਉਡੰਤ’ ਦੇ ਸੰਬੰਧ ਵਿੱਚ ਚਿੱਤਰਕਾਰੀ ਮੁਕਾਬਲੇ ਕਰਵਾਏ

ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲ ਰਹੇ ਪ੍ਰਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਬਸੰਤ ਦੇ ਮੌਕੇ ਤੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਸੱਤਵੀਂ ਜਮਾਤ ਤੋਂ ਦੱਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ‘ਆਈ ਬਸੰਤ ਪਾਲਾ ਉਡੰਤ’ ਦੇ ਸੰਬੰਧ ਵਿੱਚ ਚਿੱਤਰਕਾਰੀ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਹੁਨਰ ਦਾ ਪ੍ਰਗਟਾਵਾ ਕਰਦੇ ਹੋਏ ਰੰਗ ਬਿਰੰਗੇ ਰੰਗਾਂ ਨਾਲ ਵੱਖ-ਵੱਖ ਤਰ੍ਹਾਂ ਦੇ ਪੋਸਟਰ ਤਿਆਰ ਕੀਤੇ ਅਤੇ ਕੁਦਰਤ ਦੀ ਇਸ ਸੁਹਾਵਨੀ ਰੁੱਤ ਨੂੰ ਪ੍ਰਗਟ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਬਸੰਤ ਰੁੱਤ ਦੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਇਸ ਸੁਹਾਵਣੀ ਰੁੱਤ ਵਿੱਚ ਪ੍ਰੀਖਿਆਵਾਂ ਲਈ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੀਨੀਅਰ ਵਿੰਗ ਦੇ ਮੁੱਖਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply