
ਨਵੀਂ ਦਿੱਲੀ, 13 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਪੰਜਾਬੀ ਬਾਗ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਨਿਗਮ ਪਾਰਸ਼ਦ ਬੀਬੀ ਸਤਵਿੰਦਰ ਕੌਰ ਸਿਰਸਾ ਦੇ ਸਪੁੱਤਰ ਕਾਕਾ ਤਰਵਿੰਦਰ ਸਿੰਘ ਸਿਰਸਾ ਦੇ ਦਸਤਾਰਬੰਦੀ ਸਮਾਗਮ ਵਿੱਚ ਅੱਜ ਧਾਰਮਿਕ ਅਤੇ ਸਿਆਸੀ ਜਗਤ ਦੀਆਂ ਵੱਡੀਆ ਹਸਤੀਆਂ ਨੇ ਹਾਜਰੀ ਭਰੀ। ਦਿੱਲੀ ਦੇ ਸੁਨਿਹਰੀ ਬਾਗ ਰੋਡ ਤੇ ਹੋਏ ਇਸ ਪਰਿਵਾਰਕ ਸਮਾਗਮ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਕਾਕਾ ਤਰਵਿੰਦਰ ਸਿੰਘ ਨੂੰ ਕੇਸ਼ਰੀ ਦੁਮਾਲਾ ਅਰਦਾਸ ਉਪਰੰਤ ਸਜਾਇਆ। ਇਸ ਮੌਕੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਜਥੇਬੰਦੀ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਅਰੁਣ ਜੇਤਲੀ, ਡਾ. ਹਰਸ਼ਵਰਧਨ, ਰਾਮ ਬਿਲਾਸ ਪਾਸਵਾਨ, ਡਾ. ਜਤਿੰਦਰ ਸਿੰਘ, ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਣ ਆਡਵਾਨੀ, ਮੁਰਲੀ ਮਨੋਹਰ ਜੋਸ਼ੀ, ਜੇ.ਡੀ.ਯੂ. ਦੇ ਕੌਮੀ ਪ੍ਰਧਾਨ ਸ਼ਰਦ ਯਾਦਵ, ਲੋਕ ਸਭਾ ਮੈਂਬਰ ਅਸ਼ਵਨੀ ਕੁਮਾਰ, ਪ੍ਰਵੇਸ਼ ਵਰਮਾ, ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਚੱਢਾ, ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ, ਸੀਨੀਅਰ ਅਕਾਲੀ ਆਗੂ ਓਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ, ਭਾਜਪਾ ਦੇ ਸੂਬਾ ਪ੍ਰਧਾਨ ਸਤੀਸ਼ ਉਪਾਧਿਆਏ, ਉਘੇ ਗਾਇਕ ਦਲੇਰ ਮਹਿੰਦੀ, ਪੱਮੀ ਬਾਈ, ਕਪਤਾਨ ਲਾਡੀ, ਭਾਜਪਾ ਆਗੂ ਆਰ.ਪੀ.ਸਿੰਘ, ਆਪ ਵਿਧਾਇਕ ਜਗਦੀਪ ਸਿੰਘ ਅਤੇ ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੀ ਪ੍ਰਧਾਨ ਬੀਬੀ ਮਨਦੀਪ ਕੌਰ ਬਖਸ਼ੀ ਨੇ ਸਿਰਸਾ ਪਰਿਵਾਰ ਨੂੰ ਵਧਾਈ ਦਿੱਤੀ।
Punjab Post Daily Online Newspaper & Print Media