Monday, July 8, 2024

ਕੇਸਾਂ ਦਾ ਨਿਪਟਾਰਾ ਆਪਸੀ ਸਮਝੋਤੇ ਰਾਹੀਂ ਕਰਨ ਲਈ ਨੈਸ਼ਨਲ ਲੋਕ ਅਦਾਲਤ ਲਗਾਈ ਗਈ

PPN1302201603ਪਠਾਨਕੋਟ, 13 ਫਰਵਰੀ (ਪ.ਪ) – ਆਮ ਲੋਕਾਂ ਦੇ ਵੱਖ ਵੱਖ ਅਦਾਲਤਾਂ ਵਿੱਚ ਚੱਲ ਰਹੇ ਵੱਖ ਵੱਖ ਕੇਸਾਂ ਦਾ ਨਿਪਟਾਰਾ ਆਪਸੀ ਸਮਝੋਤੇ/ਰਾਜੀਨਾਮੇ ਰਾਹੀਂ ਕਰਨ ਲਈ ਕੋਰਟ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਜਿਸ ਦਾ ਉਦਘਾਟਨ ਸ੍ਰੀ ਬੀ.ਐਸ. ਸੰਧੂ ਜ਼ਿਲ੍ਹਾ ਤੇ ਸ਼ੈਸਨ ਜੱਜ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ 138, ਚੈਕ ਬਾਉਂਸ ਅਤੇ ਵੱਖ ਵੱਖ ਰਿਕਵਰੀ ਨਾਲ ਸਬੰਧਤ ਕੁੱਲ 232 ਕੇਸ ਲਗਾਏ ਗਏ। ਜਿਸ ਵਿੱਚੋਂ 26 ਕੇਸਾਂ ਦਾ ਨਿਪਟਾਰਾ ਆਪਸੀ ਰਾਜੀਨਾਮੇ ਰਾਹੀਂ ਕਰਵਾਇਆ ਗਿਆ।  ਜਿਲ੍ਹਾ ਤੇ ਸ਼ੈਸ਼ਨ ਜੱਜ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਦੇ ਦੋ ਬੈਂਚ ਲਖਵਿੰਦਰ ਕੌਰ ਦੁੱਗਲ ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਅਤੇ ਮਨਦੀਪ ਸਿੰਘ ਕੈਂਥ ਜੂਡੀਸ਼ੀਅਲ ਮੈਜਿਸਟਰ ਫਸਟ ਕਲਾਸ ਦੀ ਪ੍ਰਧਾਨਗੀ ਹੇਠ ਲਗਾਏ। ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਲੋਕ ਅਦਾਲਤ ਵਿੱਚ ਆਪਸੀ ਸਮਝੋਤੇ ਰਾਹੀਂ 45 ਲੱਖ 50 ਹਜ਼ਾਰ ਰੁਪਏ ਦੀ ਰਿਕਵਰੀ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਨ੍ਹਾਂ ਨੈਸ਼ਨਲ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਲਗਾਉਣ ਨਾਲ ਵੱਖ ਵੱਖ ਅਦਾਲਤਾਂ ਵਿਚੋਂ ਪੈਡਿੰਗ ਪਏ ਕੇਸਾਂ ਦੀ ਗਿਣਤੀ ਘੱਟਦੀ ਹੈ ਅਤੇ ਲੋਕਾਂ ਨੂੰ ਜਲਦੀ ਤੇ ਸਸਤਾ ਨਿਆਂ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਦੋਨਾਂ ਧਿਰਾਂ ਦਾ ਸਮਝੌਤਾ ਆਪਸੀ ਰਾਜੀਨਾਮੇ ਰਾਹੀਂ ਕਰਵਾਇਆ ਜਾਂਦਾ ਹੈ। ਜਿਸ ਨਾਲ ਦੋਨਾਂ ਧਿਰਾਂ ਵਿੱਚ ਆਪਸੀ ਭਾਈਚਾਰਾ ਬਣਾਇਆ ਰਹਿੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲਗਾਈ ਜਾਂਦੀ ਨੈਸ਼ਨਲ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਅਤੇ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਨੂੰ ਇੰਨ੍ਹਾਂ ਲੋਕ ਅਦਾਲਤਾਂ ਵਿੱਚ ਲੈ ਕੇ ਆਉਣ ਅਤੇ ਆਪਣੇ ਕੇਸਾਂ ਦਾ ਨਿਪਟਾਰਾ ਆਪਸੀ ਰਾਜੀਨਾਮੇ ਰਾਹੀਂ ਕਰਵਾਉਣ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply