Monday, June 15, 2026

ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਅਰਦਾਸ ਦਿਵਸ ਮਨਾਇਆ ਗਿਆ

PPN1302201616
ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਵਿਖੇ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅਤੇ ਅਰਦਾਸ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਹਾਜਰ ਰਹੇ ਅਤੇ ਪਿ੍ਰੰਸੀਪਲ ਮੈਡਮ ਅਤੇ ਸਮੂਹ ਸਟਾਫ ਤੇ ਬੱਚਿਆਂ ਨਾਲ ਬੈਠ ਕੇ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ। ਉਪਰੰਤ ਬੀਬੀ ਪ੍ਰਭਜੋਤ ਕੌਰ ਅਤੇ ਸਕੂਲ ਦੇ ਬੱਚਿਆਂ ਨੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ।ਕਥਾਵਾਚਕ  ਵਿਸ਼ਾਲ ਸਿੰਘ ਨੇ ਗੁਰੂ ਸਾਹਿਬਾਨ ਦੇ ਜੀਵਨ ਅਤੇ ਕਰੁਬਾਨੀਆਂ ‘ਤੇ ਚਾਨਣਾ ਪਾਇਆ ਅਤੇ ਸੁਖਦੇਵ ਸਿੰਘ ਕੋ-ਆਰਡੀਨੇਟਰ ਧਰਮ ਪ੍ਰਚਾਰ ਕਮੇਟੀ ਨੇ ਅਰਦਾਸ ਦੇ ਮਹੱਤਵ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ। ਬੱਚਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਭਾਸ਼ਣ ਅਤੇ ਕਵਿਤਾ ਗਾਇਨ ਕੀਤੀਆਂ। ਇਸ ਮੌਕੇ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਵਿੱਚ ਕਾਮਜਾਬੀ ਲਈ ਅਰਦਾਸ ਕੀਤੀ ਗਈ।ਡਾ. ਮੰਨਮੋਹਨ ਸਿੰਘ ਖੰਨਾ ਨੇ ਵੱਖ ਵੱਖ ਖੇਤਰਾਂ ਵਿਚੋ ਪ੍ਰਪਾਤੀਆਂ ਕਰ ਇਨਾਮ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਹੌਸਲਾ ਅਫਜਾਈ ਕੀਤੀ। ਪਿ੍ਰੰਸੀਪਲ ਮੈਡਮ ਨੇ ਬੱਚਿਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਨ ਅਤੇ ਚੰਗੇ ਅੰਕਾਂ ਨਾਲ ਇਮਤਿਹਾਨ ਵਿੱਚ ਕਾਮਜਾਬੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …

Leave a Reply