ਬਠਿੰਡਾ, 13 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਨਜਦੀਕੀ ਪਿੰਡ ਬੱਲੂਆਣਾ ਦੇ ਬੀ.ਐੱਮ ਕਾਲਜ ਆਫ ਐਜੂਕੇਸ਼ਨ ਈ.ਟੀ.ਟੀ ਦੇ ਸੈਸਨ ਸਾਲ 2012-14 ਦੇ ਚੌਥੇ ਸਿਮੈਸਟਰ ਦੇ ਆਏ ਨਤੀਜਿਆਂ ਵਿੱਚ ਕਾਲਜ਼ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਮੱਲ੍ਹਾਂ ਮਾਰਨ ‘ਤੇ ਕਾਲਜ ਦੇ ਚੇਅਰਮੈਨ ਨਰੇਸ ਅਗਰਵਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ 81 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਵਿੰਦਰ ਕੌਰ ਨੇ 79.5 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਨਵਦੀਪ ਕੌਰ ਨੇ 77.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ ਹੈ। ਉਨ੍ਹਾਂ ਵਿਦਿਆਰਥਣਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਥੇ ਇਨ੍ਹਾਂ ਵਿਦਿਆਰਥਣਾਂ ਵਲੋਂ ਚੰਗੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ ਉਥੇ ਆਪਣੇ ਪਿੰਡ ਅਤੇ ਮਾਤਾ ਪਿਤਾ ਦਾ ਨਾਂ ਵੀ ਚਮਕਾਇਆ ਹੈ। ਵਿਦਿਆਰਥਣਾ ਦੀ ਇਸ ਮਾਣ ਮੱਤੀ ਪ੍ਰਾਪਤੀ ‘ਤੇ ਕਾਲਜ ਦੇ ਸਮੂਹ ਸਟਾਫ ਵਲੋਂ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਆਸ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media