Tuesday, August 11, 2026

ਪਿੰਡ ਬਿਸਨਗੜ੍ਹ ਵਿਖੇ ਗੁਰੂ ਗੋਬਿੰਦ ਸਿੰਘ ਜੀ ਤੇ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

PPN1402201602

ਸੰਦੌੜ, 14 ਫਰਵਰੀ (ਹਰਮਿੰਦਰ ਸਿੰਘ ਭੱਟ)- ਪਿੰਡ ਬਿਸਨਗੜ੍ਹ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਪ੍ਰਬੰਧਿਕ ਕਮੇਟੀ ਦੇ ਉਦਮ ਅਤੇ ਪਿੰਡ ਵਾਸੀਆਂ ਦੇ ਉਪਰਾਲੇ ਸਦਕਾ ਧੰਨ ਸਾਹਿਬ ਸ੍ਰੀ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਆਯੋਜਿਤ ਕੀਤਾ ਗਿਆ।ਨਗਰ ਕੀਰਤਨ ਦੌਰਾਨ ਹਜੂਰੀ ਕੀਰਤਨੀ ਜਥਾ, ਰਾਗੀ ਢਾਡੀਆਂ ਜੱਥਿਆਂ ਨੇ ਸਾਹਿਬ ਏ ਕਮਾਲ ਸੀz ਗੁਰੂ ਗੋਬਿੰਦ ਸਿੰਘ ਜੀ ਅਤੇ ਸ੍ਰੋਮਣੀ ਭਗਤ ਰਵਿਦਾਸ ਜੀ ਦੇ ਜੀਵਨ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਇਸ ਦੋਰਾਨ ਗਤਕਾ ਪਾਰਟੀ ਨੇ ਆਪਣੇ ਜੌਹਰ ਦਿਖਾ ਕੇ ਸੰਗਤਾਂ ਨੂੰ ਅਸਚਰਜ ਕੀਤਾ।ਇਸ ਮੌਕੇ ਪੰਥ ਪ੍ਰਸਿੱਧ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਅਤੇ ਬਾਬਾ ਜਸਦੇਵ ਸਿੰਘ ਲੋਹਟਬਦੀ ਵਾਲਿਆ ਨੇ ਵਿਸ਼ੇਸ ਤੌਰ ਤੇ ਹਾਜਰੀ ਭਰੀ।ਪਿੰਡ ਦੀਆਂ ਸਮੂਹ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਹਰ ਹਰ ਪੜਾਅ ਦੌਰਾਨ ਚਾਹ ਪਕੋੜੇ, ਬਰਿੱਡ, ਸਮੋਸੇ ਅਤੇ ਫਲਾਂ ਦੇ ਲੰਗਰਾਂ ਦੀ ਸੇਵਾ ਕੀਤੀ। ਇਸ ਮੌਕੇ ਨਗਰ ਕੀਤਰਨ ਵਿੱਚ ਨਾਲ ਗ੍ਰੰਥੀ ਬਾਬਾ ਅਵਤਾਰ ਸਿੰਘ, ਬਾਬਾ ਚਮਕੋਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਨਿਰਮਲ ਸਿੰਘ ਸੁਬੇਦਾਰ, ਭਾਈ ਕੁਲਵੰਤ ਸਿੰਘ, ਭਾਈ ਜਗਤਾਰ ਸਿੰਘ ਚਹਿਲ ਤੋਂ ਇਲਾਵਾ ਕਮੇਟੀ ਮੈਂਬਰ ਅਤੇ ਨਗਰ ਨਿਵਾਸੀ ਸੰਗਤਾਂ ਨੇ ਸੇਵਾ ਕੀਤੀ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply