Tuesday, April 7, 2026

ਸੈਨਾ ਵਿੱਚ ਭਰਤੀ ਦੇ ਲਿਖਤੀ ਟੈਸਟ ਲਈ ਸੀ-ਪਾਈਟ ਕੈਂਪ ਵਿੱਚ ਮਿਲੇਗੀ ਮੁਫ਼ਤ ਕੋਚਿੰਗ

Army personnel demonstrate warfare skill during the Army Day celebrations in New Delhi on Thursday.---piyal bhattacharjee
Army personnel demonstrate warfare skill during the Army Day celebrations in New Delhi on Thursday.—piyal bhattacharjee

ਅੰਮ੍ਰਿਤਸਰ, 14 ਫਰਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਤਿਬੜੀ ਰੈਲੀ ਵਿਚ ਮੈਡੀਕਲ ਫਿੱਟ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਆਈ ਟੀ ਆਈ ਰਣੀਕੇ, ਅੰਮ੍ਰਿਤਸਰ ਵਿਖੇ ਲਿਖਤੀ ਇਮਤਿਹਾਨ ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਰਣੀਕੇ ਦੇ ਕੈਂਪ ਕਮਾਂਡੈਂਟ ਮੇਜਰ ਦਲਬੀਰ ਸਿੰਘ ਨੇ ਕਿਹਾ ਕਿ ਸੈਨਾ ਦੀ ਭਰਤੀ ਰੈਲੀ ਦਾ ਲਿਖਤੀ ਟੈਸਟ 28 ਫਰਵਰੀ 2016 ਨੂੰ ਤਿੱਬੜੀ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਆਰ. ਸੀ ਫਿੱਟ ਨੌਜਵਾਨ ਲਿਖਤੀ ਟੈਸਟ ਦੀ ਮੁਫ਼ਤ ਕੋਚਿੰਗ ਲਈ ਦੋ ਫੋਟੋਆਂ, ਆਰ. ਸੀ ਅਤੇ ਦਸਵੀਂ ਜਮਾਤ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਸੀ-ਪਾਈਟ ਕੈਂਪ ਰਣੀਕੇ ਵਿਖੇ ਜਲਦ ਤੋਂ ਜਲਦ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਰਿਹਾਇਸ਼, ਖਾਣਾ ਅਤੇ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ।

Check Also

ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …

Leave a Reply